ਗੁਜਰਾਤ: ਅਹਿਮਦਾਬਾਦ ਸਥਿਤ ਇੱਕ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ ਹੈ। ਇਹ ਅੱਗ ਸਾਨੰਦ ਵਿੱਚ ਜੀਆਈਡੀਸੀ ਵਿਖੇ ਦੁਪਹਿਰ ਨੂੰ ਲੱਗੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਇੱਕ ਯੂਨੀਚੇਰ ਨਾਂਅ ਦੀ ਕੰਪਨੀ ਵਿੱਚ ਲੱਗੀ ਹੈ, ਜੋ ਡਾਇਪਰ ਬਣਾਉਣ ਦਾ ਕੰਮ ਕਰਦੀ ਹੈ। ਅੱਗ ਬੁਝਾਉਣ ਲਈ ਅੱਗ ਬੁਝਾਊ ਦਸਤੇ ਦੀਆਂ 27 ਗੱਡੀਆਂ ਮੌਕੇ 'ਤੇ ਮੌਜੂਦ ਹਨ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਨਾਲ ਆਸ ਪਾਸ ਦੀਆਂ ਕਈ ਫੈਕਟਰੀਆਂ ਖਾਲੀ ਕਰਵਾ ਲਈਆਂ ਗਈਆਂ ਹਨ। ਅੱਗ ਤੇਜ਼ੀ ਨਾਲ ਵੱਧ ਰਹੀ ਹੈ, ਸਾਨੰਦ ਦੇ ਜੀਆਈਡੀਸੀ 'ਤੇ ਧੂੰਏ ਦਾ ਇੱਕ ਗੁਬਾਰਾ ਦਿਖਾਈ ਦੇ ਰਿਹਾ ਹੈ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ ਪਰ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸਵਾਹ ਹੋ ਗਿਆ ਹੈ।