ਨਵੀਂ ਦਿੱਲੀ: ਸੁਪਰੀਮ ਕੋਰਟ ਵਿੱਚ 1984 ਸਿੱਖ ਕਤਲੇਆਮ ਮਾਮਲੇ ਵਿੱਚ SIT ਨੇ ਸੁਪਰੀਮ ਕੋਰਟ ਨੂੰ ਰਿਪੋਰਟ ਸੌਂਪ ਦਿੱਤੀ ਹੈ ਜਿਸ ਉੱਤੇ 2 ਹਫ਼ਤਿਆਂ ਬਾਅਦ ਸੁਣਵਾਈ ਹੋਵੇਗੀ। ਐਸਸੀ ਨੇ ਅੱਜ ਸੁਣਵਾਈ ਕਰਦਿਆਂ ਕਿਹਾ ਕਿ SIT ਵਲੋਂ ਸੌਂਪੀ ਗਈ ਰਿਪੋਰਟ ਉੱਤੇ ਵਿਚਾਰ ਕੀਤੀ ਜਾਵੇਗੀ। ਫਿਰ ਇਹ ਵਿਚਾਰ ਕੀਤਾ ਜਾਵੇਗਾ ਕਿ ਇਹ ਰਿਪੋਰਟ ਪਟੀਸ਼ਨਰਾਂ ਨਾਲ ਸਾਂਝੀ ਕੀਤੀ ਜਾਵੇ ਜਾਂ ਨਹੀਂ।
ਸੁਪਰੀਮ ਕੋਰਟ ਨੇ ਅੱਜ ਸੁਣਵਾਈ ਕਰਦਿਆ ਕਿਹਾ ਕਿ ਉਹ ਜਸਟਿਸ (ਸੇਵਾਮੁਕਤ) ਸ਼ਿਵ ਨਾਰਾਇਣ ਢੀਂਗਰਾ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵਲੋਂ ਸੌਂਪੀ ਗਈ ਇੱਕ ਸੀਲ ਕਵਰ ਰਿਪੋਰਟ ਉੱਤੇ ਵਿਚਾਰ ਕਰੇਗੀ।
ਜਸਟਿਸ ਢੀਂਗਰਾ ਕਮਿਸ਼ਨ ਦੀ ਰਿਪੋਰਟ ਦੀ ਪੜਤਾਲ ਕਰਨ ਤੋਂ ਬਾਅਦ ਐਸਸੀ ਫ਼ੈਸਲਾ ਕਰੇਗੀ ਕਿ ਕੀ ਇਸ ਰਿਪੋਰਟ ਨੂੰ ਪਟੀਸ਼ਨਰਾਂ ਨਾਲ ਸਾਂਝਾ ਕੀਤਾ ਜਾਵੇਗਾ ਜਾਂ ਸੀਲ ਕਵਰ ਹੇਠ ਰੱਖਿਆ ਜਾਵੇਗਾ। ਦੋ ਹਫ਼ਤਿਆਂ ਬਾਅਦ ਹੋਵੇਗੀ ਸੁਣਵਾਈ।
ਇਸ ਤੋਂ ਪਹਿਲਾਂ 25 ਨਵੰਬਰ ਨੂੰ 1984 ਸਿੱਖ ਕਤਲੇਆਮ ਮਾਮਲੇ 'ਚ ਕਾਂਗਰਸ ਆਗੂ ਜਗਦੀਸ਼ ਟਾਈਟਲਰ ਦੇ ਦੰਗਿਆਂ ਵਿਰੁੱਧ ਚਮਸ਼ਦੀਦ ਗਵਾਹ ਅਭੀਸ਼ੇਕ ਵਰਮਾ ਦਾ ਬਿਆਨ ਦਰਜ ਕਰਨ 'ਚ ਹੋ ਰਹੀ ਦੇਰੀ ਕਾਰਨ ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਕੇਂਦਰੀ ਜਾਂਚ ਬਿਊਰੋ ਨੂੰ ਫਟਕਾਰ ਲਗਾਈ ਸੀ।
ਇਹ ਵੀ ਪੜ੍ਹੋ:ਹੈਦਰਾਬਾਦ: 26 ਸਾਲਾ ਮਹਿਲਾ ਡਾਕਟਰ ਦੀ ਸੜੀ ਹੋਈ ਹਾਲਤ ਵਿੱਚ ਲਾਸ਼ ਬਰਾਮਦ