ਨਵੀਂ ਦਿੱਲੀ: ਲੋਕ ਸਭਾ ਚੋਣਾਂ ਦੇ ਸੱਤਵੇਂ ਗੇੜ ਦੀਆਂ ਚੋਣਾਂ ਮੁਕੰਮਲ ਹੋਣ ਤੋਂ ਪਹਿਲਾਂ ਹੀ ਮਹਾ ਗੱਠਜੋੜ ਵਿੱਚ ਦਰਾਰ ਆਉਣ ਦੀਆਂ ਖ਼ਬਰਾਂ ਆ ਰਹੀਆਂ ਹਨ। ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਬਸਪਾ ਦੀ ਸਪਰੀਮੋ ਮਾਇਆਵਤੀ ਅਤੇ ਸਪਾ ਮੁਖੀ ਅਖਿਲੇਸ਼ ਯਾਦਵ ਸੱਤਵੇਂ ਗੇੜ ਦੀਆਂ ਵੋਟਾਂ ਖ਼ਤਮ ਹੋਣ ਤੋਂ ਪਹਿਲਾਂ ਦਿੱਲੀ 'ਚ ਹੋਣ ਵਾਲੀ ਮੀਟਿੰਗ ਟਾਲ ਸਕਦੇ ਹਨ।
ਅਜਿਹੀਆਂ ਖ਼ਬਰਾਂ ਆ ਰਹੀਆਂ ਹਨ ਕਿ ਹੁਣ ਇਹ ਸਵਾਲ ਉੱਠ ਰਿਹਾ ਹੈ ਕਿ ਜੇ 23 ਮਈ ਨੂੰ ਆਉਣ ਵਾਲੇ ਨਤੀਜੇ ਬੀਜੇਪੀ ਵਿਰੁੱਧ ਹੁੰਦੇ ਹਨ ਤਾਂ ਸਭ ਤੋਂ ਵੱਡਾ ਮੁੱਦਾ ਪ੍ਰਧਾਨ ਮੰਤਰੀ ਦੇ ਅਹੁਦੇ ਦਾ ਹੋਵੇਗਾ।