ਨਵੀਂ ਦਿੱਲੀ: ਕੋਰੋਨਾ ਵਾਇਰਸ ਮਹਾਂਮਾਰੀ, ਜਿਸ ਨੇ ਦੁਨੀਆ ਭਰ ਵਿੱਚ 6 ਹਜ਼ਾਰ ਤੋਂ ਵੱਧ ਲੋਕਾਂ ਦੀ ਜਾਨ ਲੈ ਲਈ ਹੈ। ਇਸ ਬਿਮਾਰੀ ਨਾਲ ਭਾਰਤ ਵੀ ਜੂਝ ਰਿਹਾ ਹੈ। ਭਾਰਤ ਵਿੱਚ ਹੁਣ ਤੱਕ ਇਸ ਕਾਰਨ 2 ਲੋਕਾਂ ਦੀ ਮੌਤ ਹੋ ਗਈ ਅਤੇ 114 ਪੌਜ਼ੀਟਿਵ ਮਾਮਲੇ ਪਾਏ ਗਏ ਹਨ ਜਿਨ੍ਹਾਂ ਵਿੱਚ 16 ਵਿਦੇਸ਼ੀ ਨਾਗਰਿਕ ਸ਼ਾਮਲ ਹਨ।
ਇਸ ਦੇ ਮੱਦੇਨਜ਼ਰ ਭਾਰਤੀ ਵਿਦੇਸ਼ ਮੰਤਰਾਲੇ ਨੇ ਲੋਕਾਂ ਦੀ ਸਹਾਇਤਾ ਲਈ ਸੋਮਵਾਰ ਨੂੰ ਕੋਵਿਡ-19 ਕੰਟਰੋਲ ਸੈਂਟਰ ਦੇ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਮੰਤਰਾਲੇ ਨੇ ਫੈਕਸ ਨੰਬਰ ਅਤੇ ਈ-ਮੇਲ ਅਡਰੈੱਸ ਵੀ ਜਾਰੀ ਕੀਤਾ ਹੈ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਮੁਤਾਬਕ ਕੋਵਿਡ-19 ਕੰਟਰੋਲ ਸੈਂਟਰ ਦੇ ਹੈਲਪਲਾਈਨ ਨੰਬਰ ਇਸ ਪ੍ਰਕਾਰ ਹਨ:
+91- 11- 23012113