ਪੰਜਾਬ

punjab

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਿਹਤ 'ਚ ਕੋਈ ਸੁਧਾਰ ਨਹੀਂ, ਹਾਲੇ ਵੀ ਵੈਂਟੀਲੇਟਰ 'ਤੇ

By

Published : Aug 21, 2020, 3:07 PM IST

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਿਹਤ ਵਿੱਚ ਹਾਲੇ ਤੱਕ ਕੋਈ ਸੁਧਾਰ ਨਹੀਂ ਹੋਇਆ ਹੈ। ਮਾਹਰਾਂ ਦੀ ਟੀਮ ਉਨ੍ਹਾਂ ਦੀ ਸਥਿਤੀ 'ਤੇ ਨਜ਼ਰ ਰੱਖ ਰਹੀ ਹੈ। ਆਰਮੀ ਰਿਸਰਚ ਐਂਡ ਰੇਫਰਲ ਹਸਪਤਾਲ ਨੇ ਇੱਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਪ੍ਰਣਬ ਮੁਖਰਜੀ
ਪ੍ਰਣਬ ਮੁਖਰਜੀ

ਨਵੀਂ ਦਿੱਲੀ: ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਿਹਤ ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ ਤੇ ਉਹ ਹਾਲੇ ਵੀ ਵੈਂਟੀਲੇਟਰ 'ਤੇ ਹਨ। ਉਨ੍ਹਾਂ ਦੇ ਫੇਫੜਿਆਂ ਦਾ ਇਲਾਜ ਚੱਲ ਰਿਹਾ ਹੈ। ਇਹ ਜਾਣਕਾਰੀ ਆਰਮੀ ਰਿਸਰਚ ਤੇ ਰੈਫਰਲ ਹਸਪਤਾਲ ਨੇ ਸ਼ੁੱਕਰਵਾਰ ਨੂੰ ਦਿੱਤੀ।

ਵੀਰਵਾਰ ਨੂੰ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਸਾਹ ਦੇ ਮਾਪਦੰਡਾਂ ਵਿੱਚ ਮਾਮੂਲੀ ਸੁਧਾਰ ਹੋਇਆ ਸੀ। ਮੁਖਰਜੀ (84) ਨੂੰ 10 ਅਗਸਤ ਨੂੰ ਇਥੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਦਿਮਾਗ ਦੀ ਸਰਜਰੀ ਕੀਤੀ ਗਈ ਸੀ। ਇਸ ਤੋਂ ਪਹਿਲਾਂ ਕੋਵਿਡ-19 ਦੀ ਜਾਂਚ ਕਰਵਾਈ ਗਈ ਤਾਂ ਉਨ੍ਹਾਂ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਸੀ।

ਉਨ੍ਹਾਂ ਦੇ ਦਿਮਾਗ ਵਿੱਚ ਖੂਨ ਦੇ ਗਤਲੇ ਨੂੰ ਕੱਢਣ ਲਈ ਆਪ੍ਰੇਸ਼ਨ ਕੀਤਾ ਗਿਆ ਸੀ ਅਤੇ ਉਦੋਂ ਤੋਂ ਹੀ ਉਹ ਕੋਮਾ ਵਿੱਚ ਸਨ। ਮੁਖਰਜੀ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਕਿਹਾ ਕਿ ਉਸ ਦੀ ਹਾਲਤ ਸਥਿਰ ਹੈ।

ਜ਼ਿਕਰਯੋਗ ਹੈ ਕਿ ਮੁਖਰਜੀ ਸਾਲ 2012 ਤੋਂ 2017 ਤੱਕ ਦੇਸ਼ ਦੇ 13ਵੇਂ ਰਾਸ਼ਟਰਪਤੀ ਰਹੇ ਸਨ।

ABOUT THE AUTHOR

...view details