ਨਵੀਂ ਦਿੱਲੀ : ਭਾਜਪਾ ਸੰਸਦ ਮੈਂਬਰ ਮੀਨਾਕਸ਼ੀ ਲੇਖੀ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਵਿਰੱਧ ਸੁਪਰੀਮ ਕੋਰਟ 'ਚ ਮਾਣਹਾਨੀ ਦੀ ਪਟੀਸ਼ਨ ਦਾਇਰ ਕੀਤੀ ਹੈ। ਸੁਪਰੀਮ ਕੋਰਟ ਨੇ ਇਹ ਪਟੀਸ਼ਨ ਸਵੀਕਾਰ ਕਰਦੇ ਹੋਏ ਇਸ ਦੀ ਸੁਣਵਾਈ ਲਈ 15 ਅਪ੍ਰੈਲ ਨੂੰ ਰੱਖੀ ਹੈ।
ਮੀਨਾਕਸ਼ੀ ਲੇਖੀ ਨੇ ਸੁਪਰੀਮ ਕੋਰਟ 'ਚ ਰਾਹੁਲ ਗਾਂਧੀ ਦੇ ਵਿਰੁੱਧ ਦਾਖਲ ਕੀਤੀ ਪਟੀਸ਼ਨ - 15 th april
ਭਾਜਪਾ ਅਤੇ ਸਾਂਸਦ ਮੀਨਾਕਸ਼ੀ ਲੇਖੀ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਵਿਰੁੱਧ ਸੁਪਰੀਮ ਕੋਰਟ 'ਚ ਮਾਣਹਾਨੀ ਦੀ ਪਟੀਸ਼ਨ ਦਾਇਕਰ ਕੀਤੀ ਹੈ। ਮੀਨਾਕਸ਼ੀ ਨੇ ਇਹ ਪਟੀਸ਼ਨ ਰਾਹੁਲ ਗਾਂਧੀ ਵੱਲੋਂ ਰਾਫੇਲ ਡੀਲ ਮਾਮਲੇ 'ਚ ਕੋਰਟ ਦੇ ਫੈਸਲੇ ਤੋਂ ਬਾਅਦ ਦਿੱਤੇ ਬਿਆਨ ਉੱਤੇ ਦਰਜ ਕਰਵਾਈ ਹੈ। ਸੁਪਰੀਮ ਕੋਰਟ ਨੇ ਮੀਨਾਕਸ਼ੀ ਲੇਖੀ ਦੀ ਪਟੀਸ਼ਨ ਸਵੀਕਾਰ ਕਰ ਲਈ ਹੈ। ਸੁਪਰੀਮ ਕੋਰਟ ਇਸ ਪਟੀਸ਼ਨ 'ਤੇ 15 ਅਪ੍ਰੈਲ ਨੂੰ ਸੁਣਵਾਈ ਕਰੇਗਾ।
![ਮੀਨਾਕਸ਼ੀ ਲੇਖੀ ਨੇ ਸੁਪਰੀਮ ਕੋਰਟ 'ਚ ਰਾਹੁਲ ਗਾਂਧੀ ਦੇ ਵਿਰੁੱਧ ਦਾਖਲ ਕੀਤੀ ਪਟੀਸ਼ਨ](https://etvbharatimages.akamaized.net/etvbharat/images/768-512-2981718-thumbnail-3x2-rahul.jpg)
ਮੀਨਾਕਸ਼ੀ ਲੇਖੀ ਨੇ ਆਪਣੀ ਪਟੀਸ਼ਨ ਵਿੱਚ ਲਿੱਖਿਆ ਹੈ ਕਿ ਰਾਫੇਲ ਮਾਮਲੇ ਦੀ ਸੁਣਵਾਈ ਵਿੱਚ ਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚੋਰ ਨਹੀਂ ਕਿਹਾ, ਇਸ ਦੇ ਬਾਵਜੂਦ ਸ਼ਬਦੀ ਵਾਰ ਕੀਤਾ ਹੈ। ਉਨ੍ਹਾਂ ਨੇ ਆਪਣੇ ਬਿਆਨ 'ਚ "ਚੌਕੀਦਾਰ ਚੋਰ" ਹੈ ਵਰਗੇ ਸ਼ਬਦਾ ਦਾ ਇਸਤੇਮਾਲ ਕਰਦੇ ਹੋਏ ਕੋਰਟ ਦੇ ਫੈਸਲੇ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਹੈ। ਰਾਹੁਲ ਗਾਂਧੀ ਨੇ ਆਪਣੇ ਬਿਆਨ ਵਿੱਚ ਇਹ ਦੱਸਣ ਦੀ ਕੋਸ਼ਿਸ਼ ਕੀਤੀ ਹੈ ਕਿ ਜਿਵੇਂ ਕੋਰਟ ਨੇ "ਚੌਕੀਦਾਰ ਚੋਰ" ਹੈ ਵਰਗਾ ਫੈਸਲਾ ਜਾਰੀ ਕੀਤਾ ਹੈ।
ਜ਼ਿਕਰਯੋਗ ਹੈ ਕਿ ਬੀਤੇ ਬੁੱਧਵਾਰ ਨੂੰ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਦੀਆਂ ਦਲੀਲਾਂ ਰੱਦ ਕਰ ਦਿੱਤੀਆਂ ਸਨ। ਕੋਰਟ ਵੱਲੋਂ ਰਾਫੇਲ ਡੀਲ ਮਾਮਲੇ ਤੇ ਮੁੜ ਸੁਣਵਾਈ ਕੀਤੇ ਜਾਣ ਦਾ ਫੈਸਲਾ ਸੁਣਾਇਆ ਗਿਆ ਸੀ। ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਦੇ ਇਸ ਫੈਸਲੇ ਦਾ ਨਿੱਘਾ ਸਵਾਗਤ ਕੀਤਾ ਗਿਆ ਸੀ।