ਨਵੀਂ ਦਿੱਲੀ: ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਨੇ ਕੌਮੀ ਰਾਜਧਾਨੀ ਨੂੰ ਛੇ ਦਿਨਾਂ ਤੋਂ ਘੇਰਾ ਪਾਇਆ ਹੋਇਆ ਹੈ। ਕਿਸਾਨ ਆਪਣੀਆਂ ਮੰਗ ਨੂੰ ਲੈ ਕੇ ਅੜੇ ਹੋਏ ਹਨ। ਇਸ ਦੌਰਾਨ ਕਿਸਾਨਾਂ ਦੇ ਦਬਾਅ ਅੱਗੇ ਕੇਂਦਰ ਸਰਕਾਰ ਝੁੱਕਦੀ ਹੋਈ ਵਿਖਾਈ ਦੇ ਰਹੀ ਹੈ। ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਅੱਜ ਮੀਟਿੰਗ ਕਰਨ ਦਾ ਫੈਸਲਾ ਲਿਆ ਹੈ ਅਤੇ ਇਸੇ ਤਹਿਤ ਦਿੱਲੀ ਦੇ ਵਿਗਿਆਨ ਭਵਨ 'ਚ ਕੇਂਦਰ ਸਰਕਾਰ ਅਤੇ ਕਿਸਾਨਾਂ ਦਰਮਿਆਨ ਮੀਟਿੰਗ ਹੋਵੇਗੀ।
ਕਿਸਾਨਾਂ ਦਾ ਦਿੱਲੀ ਨੂੰ ਘੇਰਾ: ਕੇਂਦਰ ਸਰਕਾਰ ਤੇ ਕਿਸਾਨਾਂ ਵਿਚਕਾਰ ਅੱਜ ਹੋਵੇਗੀ ਮੀਟਿੰਗ - farmers protest
ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਦਿੱਲੀ ਨੂੰ ਘੇਰਾ ਪਾਇਆ ਹੋਇਆ ਹੈ। ਇਸ ਨੂੰ ਲੈ ਕੇ ਅੱਜ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਮੀਟਿੰਗ ਕਰਨ ਦਾ ਫੈਸਲਾ ਲਿਆ ਹੈ।
ਕਿਸਾਨਾਂ ਦਾ ਦਿੱਲੀ ਨੂੰ ਘੇਰਾ: ਕੇਂਦਰ ਸਰਕਾਰ ਤੇ ਕਿਸਾਨਾਂ ਵਿਚਕਾਰ ਅੱਜ ਹੋਵੇਗੀ ਮੀਟਿੰਗ
ਇਸ ਬਾਰੇ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਪਹਿਲਾਂ ਫ਼ੈਸਲਾ ਹੋਇਆ ਸੀ ਕਿ ਕਿਸਾਨ ਭਰਾਵਾਂ ਨਾਲ ਅਗਲੇ ਗੇੜ ਦੀ ਗੱਲਬਾਤ ਤਿੰਨ ਦਸੰਬਰ ਨੂੰ ਹੋਵੇਗੀ ਪਰ ਕਿਸਾਨ ਅਜੇ ਵੀ ਕੜਾਕੇ ਦੀ ਠੰਢ 'ਚ ਅੰਦੋਲਨ ਕਰ ਰਹੇ ਹਨ। ਦਿੱਲੀ 'ਚ ਕੋਰੋਨਾ ਮਹਾਮਾਰੀ ਦਾ ਖ਼ਤਰਾ ਵੀ ਹੈ। ਇਸ ਲਈ ਗੱਲਬਾਤ ਪਹਿਲਾਂ ਹੋਣੀ ਚਾਹੀਦੀ ਹੈ। ਕਿਸਾਨ ਆਗੂਆਂ ਨੂੰ ਪਹਿਲੀ ਦਸੰਬਰ ਨੂੰ ਪਹਿਲੇ ਗੇੜ ਦੀ ਗੱਲਬਾਤ ਲਈ ਵਿਗਿਆਨ ਭਵਨ ਬਾਅਦ ਦੁਪਹਿਰ ਤਿੰਨ ਵਜੇ ਬੁਲਾਇਆ ਹੈ।
Last Updated : Dec 1, 2020, 7:36 AM IST