ਨਵੀਂ ਦਿੱਲੀ : ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਵੱਲ ਵੱਧ ਰਹੇ ਪੰਜਾਬ-ਹਰਿਆਣਾ ਦੇ ਕਿਸਾਨਾਂ ਦਾ ਦਿੱਲੀ ਦੇ ਸਿੰਘੂ ਬਾਰਡਰ 'ਤੇ ਧਰਨਾ ਜਾਰੀ ਹੈ। ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਬੁਰਾੜੀ ਦੇ ਮੈਦਾਨ 'ਚ ਧਰਨਾ ਦੇਣ ਦੀ ਇਜਾਜ਼ਤ ਦਿੱਤੀ ਹੈ। ਇਸ ਮੁੱਦੇ 'ਤੇ ਕਿਸਾਨ ਆਗੂ ਫੈਸਲਾ ਲੈਣ ਲਈ ਮੀਟਿੰਗ ਕਰ ਰਹੇ ਹਨ। ਇਸ ਮੀਟਿੰਗ ਵਿੱਚ ਫੈਸਲਾ ਹੋਵੇਗਾ ਕਿ ਦਿੱਲੀ ਦੇ ਬੁਰਾੜੀ ਮੈਦਾਨ 'ਚ ਧਰਨਾ ਦਿੱਤਾ ਜਾਵੇ ਜਾਂ ਇੱਥੇ ਹੀ ਧਰਨੇ ਨੂੰ ਜਾਰੀ ਰੱਖਿਆ ਜਾਵੇ।
ਸਿੰਘੂ ਬਾਰਡਰ 'ਤੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਜਾਰੀ - farmers protest in delhi
ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਵੱਲ ਵੱਧ ਰਹੇ ਪੰਜਾਬ-ਹਰਿਆਣਾ ਦੇ ਕਿਸਾਨਾਂ ਦਾ ਦਿੱਲੀ ਦੇ ਸਿੰਘੂ ਬਾਰਡਰ 'ਤੇ ਧਰਨਾ ਜਾਰੀ ਹੈ। ਦਿੱਲੀ ਪੁਲਿਸ ਨੇ ਕਿਸਾਨਾਂ ਬੁਰਾੜੀ ਦੇ ਮੈਦਾਨ 'ਚ ਧਰਨਾ ਦੇਣ ਦੀ ਇਜਾਜ਼ਤ ਦਿੱਤੀ ਹੈ। ਇਸ ਮੁੱਦੇ 'ਤੇ ਕਿਸਾਨ ਆਗੂ ਫੈਸਲਾ ਲੈਣ ਲਈ ਮੀਟਿੰਗ ਕਰ ਰਹੇ ਹਨ।
ਸਿੰਘੂ ਬਾਰਡਰ 'ਤੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਜਾਰੀ
ਇਸ ਸਭ ਦੇ ਵਿੱਚ ਹਾਲੇ ਵੀ ਦਿੱਲੀ ਵੱਲੋਂ ਨੂੰ ਪੰਜਾਬ ਦੇ ਹਜ਼ਾਰਾਂ ਕਿਸਾਨਾਂ ਦਾ ਕਾਫਲਾ ਅੱਗੇ ਵੱਧ ਰਿਹਾ ਹੈ ਅਤੇ ਵੱਡੀ ਗਿਣਤੀ ਕਿਸਾਨ ਟਿਕਟੀ ਬਾਰਡ 'ਤੇ ਵੀ ਧਰਨਾ ਦੇ ਰਹੇ ਹਨ।
ਪੰਜਾਬ ਤੋਂ ਦਿੱਲੀ ਵੱਲ ਵਧੇ ਕਿਸਾਨਾਂ ਨੂੰ ਹਰਿਆਣਾ ਸਰਕਾਰ ਨੇ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਨੇ ਕਿਸਾਨਾਂ 'ਤੇ ਤਸ਼ੱਦਦ ਵੀ ਕੀਤਾ। ਇਸ ਸਭ ਦੇ ਬਾਵਜੂਦ ਕਿਸਾਨ ਪੁਲਿਸ ਰੋਕਾਂ ਨੂੰ ਤੋੜਦੇ ਹੋਏ ਦਿੱਲੀ ਦੇ ਬਾਰਡਰ 'ਤੇ ਪਹੁੰਚ ਚੁੱਕੇ ਹਨ।