ਚੰਡੀਗੜ੍ਹ: ਕੇਂਦਰ, ਪੰਜਾਬ ਅਤੇ ਹਰਿਆਣਾ ਸਰਕਾਰਾਂ ਦੇ ਉੱਚ ਅਧਿਕਾਰੀ ਦਿੱਲੀ ਵਿੱਚ ਸਤਲੁਜ-ਯਮੂਨਾ ਲਿੰਕ ਨਹਿਰ ਨੂੰ ਲੈ ਕੇ ਕੇਂਦਰ ਨੇ ਬੈਠਕ ਬੁਲਾਈ ਹੈ। ਇਸ ਬੈਠਕ ਦੀ ਅਗਵਾਈ ਕੇਂਦਰੀ ਜਲ ਸਰੋਤ ਮੰਤਰਾਲਾ ਦੇ ਸਕੱਤਰ ਅਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰ ਕਰਨਗੇ।
ਐਸਵਾਈਐਲ 'ਤੇ ਕੇਂਦਰ ਦੀ ਬੈਠਕ, ਪੰਜਾਬ-ਹਰਿਆਣਾ ਦੇ ਮੁੱਖ ਸਕੱਤਰ ਮੌਜੂਦ - ਕੇਂਦਰੀ ਜਲ ਸਰੋਤ ਮੰਤਰਾਲਾ
ਐਸਵਾਈਐਲ ਨੂੰ ਲੈ ਕੇ ਅੱਜ ਦਿੱਲੀ ਵਿਖੇ ਪੰਜਾਬ ਅਤੇ ਹਰਿਆਣਾ ਸਰਕਾਰ ਦੀ ਬੈਠਕ ਜਾਰੀ ਹੈ। ਇਸ ਬੈਠਕ ਵਿੱਚ ਸਤਲੁਜ-ਯਮੂਨਾ ਲਿੰਕ ਨਹਿਰ ਦੇ ਪੂਰਾ ਕੀਤੇ ਜਾਣ 'ਤੇ ਚਰਚਾ ਕੀਤੀ ਜਾ ਰਹੀ ਹੈ।
ਫ਼ੋਟੋ
ਦੱਸਣਯੋਗ ਹੈ ਕਿ ਸੁਪਰੀਮ ਕੋਰਟ ਨੇ ਐਸਵਾਈਐਲ ਦੇ ਨਿਰਮਾਣ ਨੂੰ ਲੈ ਕੇ ਆਦੇਸ਼ ਜਾਰੀ ਕੀਤੇ ਸੀ ਕਿ ਪੰਜਾਬ ਅਤੇ ਹਰਿਆਣਾ ਸਰਕਾਰ ਸਮੇਤ ਕੇਂਦਰ ਨੂੰ ਆਪਸ 'ਚ ਮੀਟਿੰਗ ਕਰਨੀ ਚਾਹੀਦੀ ਹੈ ਜਿਸ ਤੋਂ ਬਾਅਦ ਦੋਵੇਂ ਸੂਬਿਆਂ ਦੇ ਮੁੱਖ ਮੰਤਰੀਆਂ ਵੱਲੋਂ ਵੀ ਇਸ ਮੁੱਦੇ 'ਤੇ ਬੈਠਕ ਕੀਤੀ ਗਈ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਸੀ ਕਿ ਮੀਟਿੰਗ ਬੇਨਤੀਜਾ ਰਹਿਣ 'ਤੇ ਕੋਰਟ ਆਦੇਸ਼ ਲਾਗੂ ਕਰਵਾਏਗਾ। ਇਸ ਮਾਮਲੇ ਦੀ ਅਗਲੀ ਸੁਣਵਾਈ 3 ਸਤੰਬਰ ਨੂੰ ਕੀਤੀ ਜਾਵੇਗੀ।
Last Updated : Aug 16, 2019, 3:08 PM IST