ਜੰਮੂ-ਕਸ਼ਮੀਰ : ਸੂਬੇ ਦੀ ਰਹਿ ਚੁੱਕੇ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਅਤੇ ਉਮਰ ਅਬਦੁੱਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜੰਮੂ-ਕਸ਼ਮੀਰ ਵਿੱਚੋਂ ਲੰਬੇ ਅਰਸੇ ਤੋਂ ਚੱਲੀ ਆ ਰਹੀ ਧਾਰਾ 370 ਨੂੰ ਹਟਾਉਣ ਤੋਂ ਬਾਅਦ ਮਹਿਬੂਬਾ ਮੁਫ਼ਤੀ ਨੂੰ ਅਤੇ ਉਮਰ ਅਬਦੁੱਲਾ ਗ੍ਰਿਫ਼ਤਾਰ ਕੀਤਾ ਗਿਆ।
ਕਾਂਗਰਸ ਦੇ ਉਮਰ ਅਬਦੁੱਲਾ ਅਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਦੀ ਨੇਤਾ ਮਹਿਬੂਬਾ ਮੁਫ਼ਤੀ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਸ਼੍ਰੀਨਗਰ ਦੇ ਹਰੀ ਨਗਰ ਵਿਖੇ ਸਰਕਾਰੀ ਗੈਸਟ ਹਾਊਸ ਵਿਖੇ ਲਿਆਂਦਾ ਗਿਆ।
ਜਾਣਕਾਰੀ ਮੁਤਾਬਕ ਅਬਦੁੱਲਾ ਅਤੇ ਮੁਫ਼ਤੀ ਨੂੰ ਬੀਤੀ ਰਾਤ ਵੀ ਨਜ਼ਰਬੰਦ ਕੀਤਾ ਗਿਆ ਸੀ।
ਕੇਂਦਰ ਸਰਕਾਰ ਨੇ ਅੱਜ ਰਾਜ ਸਭਾ ਵਿੱਚ ਧਾਰਾ 370 ਨੂੰ ਖ਼ਤਮ ਕਰਨ ਦਾ ਬਿਲ ਰੱਖਿਆ ਸੀ, ਜਿਸ ਨੂੰ ਅੱਜ ਰਾਜ ਸਭਾ ਵਿੱਚ ਪਾਸ ਕਰ ਦਿੱਤਾ ਗਿਆ ਹੈ। ਇਸ ਬਿਲ ਦੇ ਪਾਸ ਹੋਣ ਤੋਂ ਬਾਅਦ ਜੰਮੂ ਅਤੇ ਲੱਦਾਖ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ ਬਣਾਇਆ ਗਿਆ ਹੈ।
ਧਾਰਾ 370 ਦੇ ਖ਼ਾਤਮੇ ਤੋਂ ਬਾਅਦ ਮੁਫ਼ਤੀ ਨੇ ਕਿਹਾ ਕਿ ਲੋਕਤੰਤਰ ਦਾ ਕਾਲਾ ਦਿਨ ਹੈ। ਸਰਕਾਰ ਦਾ ਇਹ ਫ਼ੈਸਲਾ ਇੱਕ ਪਾਸੜ, ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਕੇਂਦਰ ਸਰਕਾਰ ਕਸ਼ਮੀਰ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫ਼ਲ ਰਹੀ ਹੈ।
ਇਹ ਵੀ ਪੜ੍ਹੋ : ਧਾਰਾ 370 : ਹਾਲਤਾਂ ਨੂੰ ਦੇਖਦੇ ਹੋਏ ਜੰਮੂ 'ਚ ਡਾਕ ਸੇਵਾ ਬੰਦ
ਉੱਥੇ ਹੀ ਉਮਰ ਅਬਦੁੱਲਾ ਦਾ ਕਹਿਣਾ ਹੈ ਕਿ ਧਾਰਾ 370 ਨੂੰ ਹਟਾਉਣ ਦਾ ਫ਼ੈਸਲਾ ਸਰਕਾਰ ਦਾ ਇੱਕ ਤਰਫ਼ਾ ਫ਼ੈਸਲਾ ਹੈ। ਇਹ ਕਸ਼ਮੀਰੀਆਂ ਨਾਲ ਪੂਰਨ ਤੌਰ ਉੱਤੇ ਧੋਖਾ ਹੈ।ਤੁਹਾਨੂੰ ਦੱਸ ਦਈਏ ਕਿ ਜੰਮੂ ਕਸ਼ਮੀਰ ਨੂੰ ਦੋ ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ 'ਚ ਵੰਡਣ ਦਾ ਬਿੱਲ ਵੀ ਸਰਕਾਰ ਨੇ ਅੱਜ ਰਾਜਸਭਾ 'ਤੋਂ ਪਾਸ ਕਰਵਾ ਲਿਆ। ਮੰਗਲਵਾਰ ਨੂੰ ਇਸ ਬਿੱਲ ਨੂੰ ਲੋਕ ਸਭਾ 'ਚ ਵੀ ਪੇਸ਼ ਕੀਤਾ ਜਾਵੇਗਾ।
ਇਸ ਬਿਲ ਨੂੰ 125 ਵੋਟਾਂ ਦੇ ਹੱਕ ਨਾਲ ਪਾਸ ਕੀਤਾ ਗਿਆ, ਜਦਕਿ 61 ਵੋਟਾਂ ਇਸ ਦੇ ਵਿਰੋਧ ਵਿੱਚ ਸਨ।