ਪੰਜਾਬ

punjab

ETV Bharat / bharat

ਲੋਕ ਸਭਾ ਸਪੀਕਰ ਓਮ ਬਿਰਲਾ ਸਮੇਤ ਸੰਸਦ ਮੈਂਬਰਾਂ ਨੇ ਪਾਰਲੀਮੈਂਟ ਦੇ ਵਿਹੜੇ ਲਾਏ ਪੌਦੇ - Members of Parliament

ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਲਈ ਲੋਕ ਸਭਾ ਸਪੀਕਰ ਓਮ ਬਿਰਲਾ ਸਮੇਤ ਕਈ ਸੰਸਦ ਮੈਂਬਰਾਂ ਨੇ ਪਾਰਲੀਮੈਂਟ 'ਚ ਪੌਦੇ ਲਗਾਏ ਅਤੇ ਦੇਸ਼ ਵਾਸੀਆਂ ਨੂੰ ਵੀ ਪੌਦੇ ਲਗਾਉਣ ਦੀ ਅਪੀਲ ਕੀਤੀ।

ਫ਼ੋਟੋ

By

Published : Jul 27, 2019, 12:43 PM IST

ਨਵੀਂ ਦਿੱਲੀ: ਸਵੱਛ ਭਾਰਤ ਅਭਿਆਨ ਤਹਿਤ ਸੰਸਦ ਭਵਨ 'ਚ ਲੋਕ ਸਭਾ ਸਪੀਕਰ ਸ੍ਰੀ ਓਮ ਬਿਰਲਾ ਅਤੇ ਕੇਂਦਰੀ ਵਾਤਾਵਰਨ ਮੰਤਰੀ ਸ੍ਰੀ ਪ੍ਰਕਾਸ਼ ਜਾਵੜੇਕਰ ਦੀ ਅਗਵਾਈ ਹੇਠ ਸੰਸਦ ਮੈਂਬਰਾਂ ਵੱਲੋਂ ਪੌਦੇ ਲਗਾਏ ਗਏ।

ਸੰਸਦ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਬਿਰਲਾ ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਜਿੱਥੇ ਦੇਸ਼ ਵਾਸੀਆਂ ਦੀ ਸਿਹਤ ਲਈ ਜ਼ਰੂਰੀ ਹੈ ਉੱਥੇ ਹੀ ਸ਼ੁੱਧ ਵਾਤਾਵਰਨ ਲਈ ਦੇਸ਼ ਵਾਸੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ । ਇਸ ਦੌਰਾਨ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਵੀ ਪੌਦਾ ਲਗਾਉਣ ਦੀ ਰਸਮ ਅਦਾ ਕੀਤੀ। ਔਜਲਾ ਨੇ ਕਿਹਾ ਕਿ ਨਵੰਬਰ ਮਹੀਨੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਦੇਸ਼ ਦੇ ਹਰ ਵਾਸੀ ਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਿੱਖਿਆ ਤੇ ਅਮਲ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਵਾਤਾਵਰਨ ਨੂੰ ਸਾਫ਼ ਰਖਣ ਲਈ ਦੇਸ਼ ਵਾਸੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਕੀਤੀ।

ABOUT THE AUTHOR

...view details