ਨਵੀਂ ਦਿੱਲੀ: ਦੇਸ਼ ਆਪਣੇ 74ਵੇਂ ਆਜ਼ਾਦੀ ਦਿਹਾੜੇ ਦੇ ਜਸ਼ਨ ਵਿੱਚ ਮਸ਼ਰੂਫ਼ ਹੈ, ਪਰ ਆਜ਼ਾਦੀ ਦੇ 74 ਸਾਲ ਬਾਅਦ ਵੀ ਦੇਸ਼ ਨੂੰ ਇਹ ਨਹੀਂ ਪਤਾ ਕਿ ਦੇਸ਼ ਦੇ ਲਈ ਹਸਦਿਆਂ-ਹਸਦਿਆਂ ਜਾਨ ਵਾਰਨ ਵਾਲੇ ਭਗਤ ਸਿੰਘ, ਸੁਖਦੇਲ, ਰਾਜਗੁਰੂ ਤੇ ਬੁਟਕੇਸ਼ਵਰ ਦੱਤ ਸਰਕਾਰੀ ਤੌਰ 'ਤੇ ਸ਼ਹੀਦ ਹਨ ਜਾਂ ਨਹੀਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਕੋਲ ਇਸ ਬਾਰੇ ਕੋਈ ਜਾਣਕਾਰੀ ਨਹੀਂ। ਇਹ ਜਾਣਕਾਰੀ ਆਰਟੀਆਈ ਐਕਟੀਵਿਸਟ ਹਰਪਾਲ ਰਾਣਾ ਨੇ ਦਿੱਤੀ।
'ਖਾਲੀ ਛੱਡ ਦਿੱਤਾ ਕਾਲਮ'
ਉਨ੍ਹਾਂ ਕਿਹਾ ਕਿ ਦੇਸ਼ ਆਪਣਾ 74ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ। ਇਸ ਮੌਕੇ ਦੇਸ਼ ਦੀ ਆਜ਼ਾਦੀ ਦੇ ਲਈ ਮਰ ਮਿਟਣ ਵਾਲੇ ਵੀਰ ਸਪੂਤਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਪਰ ਬੜੀ ਹੈਰਾਨੀ ਦੀ ਗੱਲ ਇਹ ਹੈ ਕਿ ਆਜ਼ਾਦੀ ਦੇ ਲਈ ਅਲੜ ਉਮਰ ਵਿੱਚ ਫਾਂਸੀ ਦੇ ਫੰਦੇ 'ਤੇ ਝੁਲਣ ਵਾਲੇ ਭਗਤ ਸਿੰਘ, ਰਾਜਗੁਰੂ, ਸੁਖਦੇਵ ਤੇ ਬਟੁਕੇਸ਼ਵਰ ਦੱਤ ਨੂੰ ਅੱਜ ਵੀ ਦੇਸ਼ ਵਿੱਚ ਸਰਕਾਰੀ ਤੌਰ 'ਤੇ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਗਿਆ ਹੈ। ਇੰਨਾ ਹੀ ਨਹੀਂ ਗ੍ਰਹਿ ਮੰਤਰਾਲੇ ਨੂੰ ਇਸ ਦੀ ਜਾਣਕਾਰੀ ਵੀ ਨਹੀਂ ਹੈ। ਇਨ੍ਹਾਂ ਸ਼ਹੀਦਾਂ ਨੂੰ ਸਰਕਾਰ ਸ਼ਹੀਦ ਮੰਨਦੀ ਵੀ ਹੈ ਜਾਂ ਨਹੀਂ। ਇਸ ਸਬੰਧੀ ਵਿੱਚ ਆਰਟੀਆਈ ਵਿੱਚ ਪੁੱਛੇ ਗਏ ਇੱਕ ਸਵਾਲ ਦਾ ਮੰਤਰਾਲੇ ਨੇ ਕੋਈ ਜਵਾਬ ਨਹੀਂ ਦਿੱਤਾ।