ਸ੍ਰੀ ਨਗਰ: ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਘੁਸਪੈਠ ਦੀਆਂ ਕੋਸ਼ਿਸ਼ਾਂ ਨੂੰ ਭਾਰਤੀ ਫੌਜ ਨੇ ਨਾਕਾਮ ਕਰ ਦਿੱਤਾ ਹੈ। ਇੱਕ ਸੀਨੀਅਰ ਫੌਜ ਅਧਿਕਾਰੀ ਨੇ ਈਟੀਵੀ ਭਾਰਤ ਨੂੰ ਦੱਸਿਆ ਕਿ ਅਲਰਟ ਫੌਜ ਨੇ ਰਾਜੌਰੀ ਜ਼ਿਲ੍ਹੇ ਦੇ ਕਲਾਲ ਖੇਤਰ ਵਿੱਚ ਕੰਟਰੋਲ ਰੇਖਾ ਨੇੜੇ ਸ਼ੱਕੀ ਗਤੀਵਿਧੀਆਂ ਵੇਖੀਆਂ।
ਅੱਤਵਾਦੀਆਂ ਦੀ ਘੁਸਪੈਠ ਦੀਆਂ ਕੋਸ਼ਿਸ਼ਾਂ ਨਾਕਾਮ, 3 ਅੱਤਵਾਦੀ ਢੇਰ - ਜੰਮੂ-ਕਸ਼ਮੀਰ
ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਘੁਸਪੈਠ ਦੀਆਂ ਕੋਸ਼ਿਸ਼ਾਂ ਨੂੰ ਭਾਰਤੀ ਫੌਜ ਵੱਲੋਂ ਅਸਫਲ ਕਰਨ 'ਚ ਸਫਲਤਾ ਮਿਲੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੋਮਵਾਰ ਨੂੰ ਨੌਸ਼ੈਰਾ ਸੈਕਟਰ 'ਚ ਕੰਟਰੋਲ ਰੇਖਾ 'ਤੇ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਤਿੰਨ ਅੱਤਵਾਦੀ ਮਾਰੇ ਗਏ ਹਨ।
ਭਾਰਤੀ ਫੌਜ
ਉਨ੍ਹਾਂ ਕਿਹਾ ਕਿ, "ਜਿਵੇਂ ਹੀ ਘੁਸਪੈਠੀਏ ਇਸ ਕੰਟਰੋਲ ਰੇਖਾ ਦੇ ਪਾਰ ਪਹੁੰਚੇ, ਉਨ੍ਹਾਂ ਨੂੰ ਚੁਣੌਤੀ ਦਿੱਤੀ ਗਈ। ਮਿਲਟਰੀ ਅਧਿਕਾਰੀ ਨੇ ਦੱਸਿਆ ਕਿ ਗੋਲੀਬਾਰੀ ਦੌਰਾਨ ਤਿੰਨੋਂ ਅੱਤਵਾਦੀ ਮਾਰੇ ਗਏ ਸਨ।" ਅਧਿਕਾਰੀ ਦੇ ਅਨੁਸਾਰ, ਖੁਫੀਆ ਜਾਣਕਾਰੀ ਤੋਂ ਬਾਅਦ 28 ਮਈ, 2020 ਨੂੰ ਇੱਕ ਘੁਸਪੈਠ ਰੋਕੂ ਅਭਿਆਨ ਚਲਾਇਆ ਗਿਆ ਸੀ। ਇਸ ਅਧੀਨ ਇਹ ਕਾਰਵਾਈ ਕੀਤੀ ਗਈ।
ਇਹ ਵੀ ਪੜ੍ਹੋ: ਲਾਰੈਂਸ ਬਿਸ਼ਨੋਈ ਨੇ ਪੁਲਿਸ ਅਧਿਕਾਰੀ ਦੀ ਖ਼ੁਦਕੁਸ਼ੀ ਦਾ ਬਦਲਾ ਲੈਣ ਦੀ ਦਿੱਤੀ ਧਮਕੀ