ਨਵੀਂ ਦਿੱਲੀ: ਭਾਰਤ ਅਤੇ ਚੀਨ ਦੇ ਵਿਚਕਾਰ ਚੱਲ ਰਹੇ ਤਣਾਅ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਪ੍ਰੈੱਸ ਕਾਨਫ਼ਰੰਸ ਕੀਤੀ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਸਰਹੱਦੀ ਵਿਵਾਦ ਨੂੰ ਸੁਲਝਾਉਣ ਅਤੇ ਤਣਾਅ ਘੱਟ ਕਰਨ ਦੇ ਲਈ ਦੋਵੇਂ ਮੁਲਕ ਆਪਸ ਵਿੱਚ ਗੱਲਬਾਤ ਕਰ ਰਹੇ ਹਨ। ਵੀਡਿਓ ਕਾਨਫ਼ਰੰਸ ਰਾਹੀਂ 23 ਜੂਨ ਨੂੰ ਭਾਰਤ, ਚੀਨ ਅਤੇ ਰੂਸ ਵਿਚਕਾਰ ਹੋਣ ਵਾਲੀ ਆਰਆਈਸੀ ਬੈਠਕ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਸਾਫ਼ ਕੀਤਾ ਹੈ ਕਿ ਭਾਰਤ ਇਸ ਬੈਠਕ ਵਿੱਚ ਸ਼ਾਮਲ ਹੋਵੇਗਾ। ਦੱਸ ਦਈਏ ਕਿ ਇਹ ਪਹਿਲੀ ਬੈਠਕ ਹੈ। ਆਰਆਈਸੀ ਦੇ ਹੋਣ ਵਾਲੇ ਸੰਮੇਲਨ ਨੂੰ ਲੈ ਕੇ ਅਸਥਿਰਤਾ ਦੇ ਵਿਚਕਾਰ ਉਨ੍ਹਾਂ ਦਾ ਇਹ ਬਿਆਨ ਆਇਆ ਹੈ।
ਇਸ ਵਿੱਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਚੀਨ ਅਤੇ ਰੂਸ ਦੇ ਵਿਦੇਸ਼ ਮੰਤਰੀਆਂ ਨਾਲ ਹਿੱਸਾ ਲੈਣ ਦੀ ਸੰਭਾਵਨਾ ਹੈ। ਵਿਦੇਸ਼ ਮੰਤਰਾਲੇ ਦੇ ਸਕੱਤਰ ਵਿਕਾਸ ਸਵਰੂਪ ਨੇ ਦੱਸਿਆ ਕਿ ਭਾਰਤ ਬੁੱਧਵਾਰ ਨੂੰ 8ਵੀਂ ਵਾਰ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਦਾ ਅਸਥਾਈ ਮੈਂਬਰ ਬਣਿਆ ਹੈ। ਭਾਰਤ ਦੇ ਪੱਖ ਵਿੱਚ 184 ਮੈਂਬਰ ਦੇਸ਼ਾਂ ਨੇ ਵੋਟ ਦਿੱਤੇ। ਉਨ੍ਹਾਂ ਨੇ ਕਿਹਾ ਭਾਰਤ ਦੇ ਕੋਲ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਦਾ ਮੈਂਬਰ ਬਣਨ ਦੀ ਸਮਰੱਥਾ ਹੈ।