ਨਵੀਂ ਦਿੱਲੀ: ਭਾਰਤੀ ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਹੋਈ ਪੱਥਰਬਾਜ਼ੀ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਗੁਰਦੁਆਰਾ ਨਨਕਾਣਾ ਸਾਹਿਬ ਦੀ ਪਵਿੱਤਰਤਾ ਨੂੰ ਸੁਰੱਖਿਅਤ ਰੱਖਣਾ ਯਕੀਨੀ ਬਣਾਵੇ। ਉਨ੍ਹਾਂ ਗੁਆਂਢੀ ਦੇਸ਼ ਨੂੰ ਉਥੋਂ ਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ।
ਭਾਰਤੀ ਵਿਦੇਸ਼ ਮੰਤਰਾਲੇ ਨੇ ਨਨਕਾਣਾ ਸਾਹਿਬ ਗੁਰਦੁਆਰਾ 'ਤੇ ਹਮਲਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਦੀ ਕੀਤੀ ਮੰਗ - ਭਾਰਤੀ ਵਿਦੇਸ਼ ਮੰਤਰਾਲੇ
ਭਾਰਤੀ ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਹੋਈ ਪੱਥਰਬਾਜ਼ੀ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ।
ਭਾਰਤ ਨੇ ਪਾਕਿਸਤਾਨ ਨੂੰ ਇਸ ਮਾਮਲੇ ਵਿੱਚ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰਨ ਲਈ ਕਿਹਾ ਜਿਨ੍ਹਾਂ ਨੇ ਘੱਟਗਿਣਤੀ ਸਿੱਖਾਂ 'ਤੇ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਹਮਲਾ ਕੀਤਾ ਸੀ। ਨਾਲ ਹੀ ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਗੁਰਦੁਆਰਾ ਨਨਕਾਣਾ ਸਾਹਿਬ ਵਿੱਚ ਹੋਈ ਭੰਨਤੋੜ ਲਈ ਅਸੀਂ ਚਿੰਤਿਤ ਹਾਂ।
ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਨਾਰਾਜ਼ ਭੀੜ ਨੇ ਪਾਕਿਸਤਾਨ ਦੇ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਪਥਰਾਅ ਕੀਤਾ। ਮੁਢਲੀ ਰਿਪੋਰਟਾਂ ਦੇ ਮੁਤਾਬਕ, ਭੀੜ ਦੀ ਅਗਵਾਈ ਮੁਹੰਮਦ ਹਸਨ ਦੇ ਪਰਿਵਾਰ ਵੱਲੋਂ ਕੀਤੀ ਜਾ ਰਹੀ ਹੈ ਜਿਸ ਨੇ ਕਥਿਤ ਤੌਰ 'ਤੇ ਸਿੱਖ ਲੜਕੀ ਜਗਜੀਤ ਕੌਰ ਨੂੰ ਅਗਵਾ ਕਰ ਲਿਆ ਸੀ, ਜੋ ਕਿ ਗੁਰਦੁਆਰਾ ਸਾਹਿਬ ਦੇ ਪਾਠੀ ਦੀ ਧੀ ਹੈ।