ਨਵੀਂ ਦਿੱਲੀ: ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸਾਬਕਾ ਕੈਬਿਨੇਟ ਮੰਤਰੀ ਰਹੇ ਨਵਜੋਤ ਸਿੰਘ ਸਿੱਧੂ ਦੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਵਿੱਚ ਜਾਣ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਇਸ ਮੌਕੇ ਕਿਸੇ ਇੱਕ ਸ਼ਖਸ ਨੂੰ ਹਾਈਲਾਈਟ ਕਰਨਾ ਠੀਕ ਨਹੀਂ ਹੈ।
ਨਿੱਜੀ ਤੌਰ 'ਤੇ ਜਾਣਾ ਹੈ ਤਾਂ ਪ੍ਰਕਿਰਿਆ ਪੂਰੀ ਕਰੇ ਸਿੱਧੂ: ਵਿਦੇਸ਼ ਮੰਤਰਾਲਾ
ਨਵਜੋਤ ਸਿੰਘ ਸਿੱਧੂ ਦੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਵਿੱਚ ਜਾਣ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਸਾਫ਼ ਤੌਰ 'ਤੇ ਕਿਹਾ ਹੈ ਕਿ ਇਸ ਮੌਕੇ ਇੱਕ ਵਿਅਕਤੀ ਨੂੰ ਹਾਈਲਾਈਟ ਕਰਨਾ ਠੀਕ ਨਹੀਂ ਹੈ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਜੇ ਸਿੱਧੂ ਨੂੰ ਨਿੱਜੀ ਤੋਰ 'ਤੇ ਜਾਣਾ ਹੈ ਤਾਂ ਪ੍ਰਕਿਰੀਆ ਨੂੰ ਪੂਰਾ ਕਰੇ। ਉਨ੍ਹਾਂ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਜਾਣ ਲਈ ਵੈਬਸਾਈਟ 'ਤੇ ਅਪਲਾਈ ਕਰਨਾ ਹੁੰਦਾ ਹੈ। ਸਿੱਧੂ ਉਸ ਪ੍ਰਕਿਰੀਆਂ ਨੂੰ ਸਹੀ ਤਰੀਕੇ ਨਾਲ ਪੂਰਾ ਕਰਨ। ਸਿੱਧੂ ਪ੍ਰਤੀ ਵਿਦੇਸ਼ ਮੰਤਰਾਲੇ ਦੇ ਇਸ ਰਵਈਏ ਤੋਂ ਸਾਫ਼ ਜਾਹਿਰ ਹੁੰਦਾ ਹੈ ਕਿ ਸਿੱਧੂ ਨੂੰ ਖਾਸ ਤੌਰ 'ਤੇ ਨਹੀਂ ਬਲਕਿ ਆਮ ਤੌਰ 'ਤੇ ਜਾਣ ਲਈ ਸਿੱਧੇ ਤਰੀਕੇ ਨਾਲ ਅਪਲਾਈ ਕਰਨਾ ਪਵੇਗਾ।
ਦੱਸਦਈਏ ਕਿ ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਕਰਤਾਰਪੁਰ ਲਾਂਘੇ ਦੇ ਉਤਘਾਟਨ ਸਮਾਰੋਹ ਵਿੱਚ ਸ਼ਿਰਕਤ ਕਰਨ ਦਾ ਸੱਦਾ ਪੱਤਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਪਾਕਿਸਤਾਨ ਜਾਣ ਦੀ ਇਜਾਜ਼ਤ ਲਈ ਸਿੱਧੂ ਦੋ ਵਾਰ ਵਿਦੇਸ਼ ਮੰਤਰਾਲਾ ਨੂੰ ਪੱਤਰ ਲਿੱਖ ਚੁੱਕੇ ਹਨ ਅਤੇ ਪੰਜਾਬ ਸਰਕਾਰ ਨੂੰ ਵੀ ਦਰਖਾਸਤ ਕਰ ਚੁੱਕੇ ਹਨ ਪਰ ਉਨ੍ਹਾਂ ਨੂੰ ਹੁਣ ਤੱਕ ਇਜਾਜ਼ਤ ਨਹੀਂ ਦਿੱਤੀ ਗਈ ਹੈ।
ਇਸ ਤੋਂ ਬਾਅਦ ਇਹ ਕਿਤੇ ਨਾ ਕਿਤੇ ਸਾਫ਼ ਹੁੰਦਾ ਨਜ਼ਰ ਆ ਰਿਹਾ ਹੈ ਕਿ ਵਿਦੇਸ਼ ਮੰਤਰਾਲਾ ਨਵੋਜਤ ਸਿੰਘ ਸਿੱਧੂ ਨੂੰ ਖ਼ਾਸ ਤੌਰ ਤੇ ਪਾਕਿਸਤਾਨ ਜਾਣ ਲਈ ਇਜਾਜ਼ਤ ਨਹੀਂ ਦੇਵੇਗਾ। ਇਸ ਲਈ ਜੇ ਹੁਣ ਸਿੱਧੂ ਨੇ ਜਾਣਾ ਹੈ ਤਾਂ ਇੱਕ ਆਮ ਸਿੱਖ ਵਾਂਗ ਵੈੱਬਸਾਇਟ ਤੇ ਅਪਲਾਈ ਕਰ ਕੇ ਹੀ ਜਾਣਾ ਪਵੇਗਾ।