ਦਿੱਲੀ: ਕੇਂਦਰੀ ਗ੍ਰਹਿ ਮੰਤਰਾਲੇ ਨੇ ਕੰਟੇਨਮੈਂਟ ਜ਼ੋਨ ਵਿੱਚ ਸਖਤ ਲੌਕਡਾਊਨ 30 ਨਵੰਬਰ ਤੱਕ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ। ਸਰਕਾਰ ਨੇ ਮੰਗਲਵਾਰ ਨੂੰ ਇਹ ਫ਼ੈਸਲਾ ਕੀਤਾ। ਗ੍ਰਹਿ ਮੰਤਰਾਲੇ ਨੇ ਮੁੜ ਖੋਲ੍ਹੇ ਜਾਣ ਦੀਆਂ ਹਦਾਇਤਾਂ ਨੂੰ ਵਧਾਉਣ ਸਬੰਧੀ ਹੁਕਮ ਜਾਰੀ ਕੀਤਾ ਹੈ। ਮੰਤਰਾਲੇ ਅਨੁਸਾਰ, 30 ਸਤੰਬਰ ਨੂੰ ਜਿਹੜੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ, ਹੁਣ ਉਹ 30 ਨਵੰਬਰ ਤੱਕ ਲਾਗੂ ਰਹਿਣਗੀਆਂ।
ਕੋਰੋਨਾ ਵਾਈਰਸ ਦੇ ਸੰਕਰਮਣ ਨੂੰ ਫੈਲਣ ਤੋਂ ਰੋਕਣ ਲਈ ਸਰਕਾਰ ਨੇ 24 ਮਾਰਚ ਨੂੰ ਪਹਿਲੀ ਵਾਰੀ ਲੌਕਡਾਊਨ ਲਾਗੂ ਕੀਤਾ ਸੀ। ਕਰੀਬ 3 ਮਹੀਨੇ ਤੱਕ ਸਖ਼ਤ ਲੌਕਡਾਊਨ ਲਾਗੂ ਕਰਨ ਤੋਂ ਬਾਅਦ ਇਸ ਵਿੱਚ ਢਿੱਲ ਦਿੱਤੀ ਗਈ। ਸਰਕਾਰ ਨੇ ਅਨਲੌਕ ਦੀ ਸ਼ੁਰੂਆਤ ਕੀਤੀ। ਕੰਟੇਨਮੈਂਟ ਜ਼ੋਨ ਤੋਂ ਬਾਹਰ ਸਰਕਾਰ ਨੇ ਹੁਣ ਜ਼ਿਆਦਾਤਰ ਗਤੀਵਿਧੀਆਂ ਨੂੰ ਇਜਾਜ਼ਤ ਦੇ ਦਿੱਤੀ ਹੈ। ਕੇਂਦਰ ਸਰਕਾਰ ਵੱਲੋਂ ਬਾਕਾਇਦਾ ਐਸਓਪੀ (SOP) ਵੀ ਜਾਰੀ ਕੀਤਾ ਗਿਆ ਹੈ।