ਇੰਦੌਰ: ਸੋਸ਼ਲ ਮੀਡੀਆ ਉੱਤੇ ਇੱਕ ਨਾਬਾਲਗ ਬੱਚੇ ਨਾਲ ਬੇਰਹਿਮੀ ਨਾਲ ਕੁੱਟਮਾਰ ਕਰਨ ਅਤੇ ਸ਼ਰਮਨਾਕ ਹਰਕਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚੇ ਨਾਲ ਕੁੱਟਮਾਰ ਦੀ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਮਾਮਲੇ 'ਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਜਦਕਿ ਉਸਦੇ ਹੋਰ ਸਾਥੀਆਂ ਦੀ ਤਲਾਸ਼ ਜਾਰੀ ਹੈ।
ਸ਼ਰਮਨਾਕ!...ਪਹਿਲਾਂ ਬੇਰਹਿਮੀ ਨਾਲ ਕੀਤੀ ਕੁੱਟਮਾਰ, ਫਿਰ ਵੀਡੀਓ ਕੀਤੀ ਵਾਇਰਲ - ਇੰਦੌਰ
ਇੰਦੌਰ ਵਿੱਚ ਇੱਕ ਨਾਬਾਲਗ ਬੱਚੇ ਨਾਲ ਬੇਰਹਿਮੀ ਨਾਲ ਕੁੱਟਮਾਰ ਕਰਨ ਅਤੇ ਦਰਿੰਦਗੀ ਦੀ ਹੱਦ ਪਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨਾਬਾਲਗ ਬੱਚੇ ਨਾਲ ਕੁੱਟਮਾਰ ਕਰ ਰਹੇ ਲੋਕਾਂ ਨੇ ਮਾਮਲੇ ਦਾ ਵੀਡੀਓ ਸੋਸ਼ਲ ਮੀਡੀਆ ਉੱਤੇ ਵੀ ਵਾਇਰਲ ਕਰ ਦਿੱਤਾ। ਘਟਨਾ ਤੋਂ ਬਾਅਦ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਦੋਂ ਕਿ ਉਸਦੇ ਹੋਰ ਸਾਥੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ।
ਵੀਡੀਓ ਵੇਖਣ ਲਈ ਕਲਿੱਕ ਕਰੋ
ਇਹ ਮਾਮਲਾ ਫਤਹਿ ਨਗਰ ਇਲਾਕੇ ਦਾ ਦੱਸਿਆ ਜਾ ਰਿਹਾ ਹੈ। ਖ਼ਬਰ ਹੈ ਕਿ ਕੁੱਝ ਦਿਨ ਪਹਿਲਾਂ ਭੂ-ਮਾਫ਼ੀਆ ਮੁਖਤਿਆਰ ਦੇ ਪੁੱਤਰ ਉੱਤੇ ਕੁੱਝ ਨੌਜਵਾਨਾਂ ਨੇ ਚਾਕੂ ਨਾਲ ਹਮਲਾ ਕਰਕੇ ਉਸਨੂੰ ਜ਼ਖ਼ਮੀ ਕਰ ਦਿੱਤਾ ਸੀ। ਜਿਸਦਾ ਬਦਲਾ ਲੈਣ ਲਈ ਭੂ-ਮਾਫ਼ੀਆ ਅਤੇ ਉਸਦੇ ਹੋਰ ਸਾਥੀਆਂ ਨੇ ਇੱਕ ਨਾਬਾਲਗ ਬੱਚੇ ਨੂੰ ਅਗਵਾ ਕਰਕੇ ਉਸਨੂੰ ਬੰਨ ਦਿੱਤਾ ਅਤੇ ਫਿਰ ਬੇਰਹਿਮੀ ਨਾਲ ਉਸ ਨਾਲ ਕੁੱਟਮਾਰ ਕੀਤੀ ਅਤੇ ਕੁੱਟਮਾਰ ਦਾ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਕਰ ਦਿੱਤਾ ਗਿਆ।
ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਮਾਮਲੇ ਵਿੱਚ ਫੁਰਤੀ ਵਿਖਾਈ ਅਤੇ ਮੁਲਜ਼ਮ ਮੁਖਤਿਆਰ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਵਲੋਂ ਅਜੇ ਉਸਦੇ ਹੋਰਨਾਂ ਸਾਥੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਫੜ੍ਹੇ ਗਏ ਮੁਲਜ਼ਮ ਉੱਤੇ 1 ਦਰਜਨ ਤੋਂ ਵੀ ਜ਼ਿਆਦਾ ਮਾਮਲੇ ਦਰਜ ਹਨ। ਪਰ, ਸਿਆਸੀ ਦਬਾਅ ਕਾਰਨ ਮੁਲਜ਼ਮ ਉੱਤੇ ਕਾਰਵਾਈ ਨਹੀਂ ਹੋਈ।