ਲਖਨਊ: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਇੱਕ 13 ਸਾਲ ਦੀ ਨਾਬਾਲਗ ਬੱਚੀ ਨਾਲ ਜਬਰ-ਜਨਾਹ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਦੋਸ਼ੀ ਨੇ ਜਬਰ-ਜਨਾਹ ਕਰਨ ਤੋਂ ਬਾਅਦ ਨਾਬਾਲਗ਼ ਦਾ ਕਤਲ ਕਰ ਦਿੱਤਾ ਤੇ ਉਸ ਦੀ ਲਾਸ਼ ਨੂੰ ਗੰਨੇ ਦੇ ਖੇਤ ਵਿੱਚ ਸੁੱਟ ਦਿੱਤਾ ਸੀ ਜਿਸ ਨੂੰ ਪੁਲਿਸ ਨੇ ਬਰਾਮਦ ਕਰ ਲਿਆ ਹੈ।
ਯੂਪੀ: ਲਖੀਮਪੁਰ 'ਚ ਨਾਬਾਲਗ ਨਾਲ ਜਬਰ ਜਨਾਹ, ਖੇਤ 'ਚੋਂ ਮਿਲੀ ਲਾਸ਼ ਪੀੜਤਾ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਸ਼ੁੱਕਰਵਾਰ ਦੁਪਹਿਰ ਤੋਂ ਹੀ ਲਾਪਤਾ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਉਸ ਦੀ ਭਾਲ ਕੀਤੀ ਤਾਂ ਉਸ ਦੀ ਲਾਸ਼ ਗੰਨੇ ਦੇ ਖੇਤ ਵਿੱਚੋਂ ਮਿਲੀ। ਉਨ੍ਹਾਂ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਲਾਸ਼ ਨੂੰ ਦੇਖਿਆ ਤਾਂ ਉਸ ਦੀਆਂ ਅੱਖਾਂ ਬਾਹਰ ਨਿਕਲੀਆਂ ਹੋਈਆਂ ਸੀ ਤੇ ਜੀਭ ਕੱਟੀ ਹੋਈ ਸੀ।
ਪੁਲਿਸ ਨੇ ਕਿਹਾ ਕਿ ਲਾਸ਼ ਦੇ ਪੋਸਟਮਾਰਟਮ ਤੋਂ ਪੁਸ਼ਟੀ ਹੋਈ ਹੈ ਨਾਬਾਲਗ਼ ਬੱਚੀ ਨਾਲ ਨਾਲ ਜਬਰ-ਜਨਾਹ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਪੋਸਟ ਮਾਰਟਮ ਤੋਂ ਬਾਅਦ ਇਹ ਵੀ ਪਤਾ ਲੱਗਿਆ ਹੈ ਕਿ ਨਾਬਾਲਗਾ ਦੀ ਮੌਤ ਗਲਾ ਘੁੱਟਣ ਨਾਲ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਘੋਰ ਅਪਰਾਧ ਕਰਨ ਵਾਲੇ 2 ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਹਿਰਾਸਤ ਵਿੱਚ ਲਏ ਮੁਲਜ਼ਮਾਂ ਦੇ ਵਿਰੁੱਧ ਜਬਰ-ਜਨਾਹ ਕਤਲ ਤੇ ਨੈਸ਼ਨਲ ਸਿਕਊਰਿਟੀ ਦੇ ਐਕਟ ਦੇ ਤਹਿਤ ਕਾਰਵਾਈ ਕੀਤੀ ਜਾਵੇਗੀ।
ਇਸ ਘਟਨਾ ਨੂੰ ਲੈ ਕੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਇਸ ਘਟਨਾ ਉੱਤੇ ਦੁੱਖ ਜ਼ਾਹਰ ਕੀਤਾ ਤੇ ਇਸ ਘਟਨਾ ਨੂੰ ਸ਼ਰਮਨਾਕ ਕਰਾਰ ਦਿੱਤਾ। ਸਾਬਕਾ ਮੁੱਖ ਮੰਤਰੀ ਨੇ ਆਪਣੇ ਟਵੀਟ ਵਿੱਚ ਕਿਹਾ ਕਿ ਯੂਪੀ ਲਖੀਮਪੁਰ ਖੀਰੀ ਦੇ ਪਿੰਡ ਪਕੇਰੀਆ ਵਿੱਚ ਦਲਿਤ ਵਰਗ ਦੀ ਨਾਬਾਲਗ਼ ਦੇ ਨਾਲ ਜਬਰ ਜਨਾਹ ਤੋਂ ਬਾਅਦ ਉਸ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਸਪਾ ਅਤੇ ਮੌਜੂਦਾ ਭਾਜਪਾ ਸਰਕਾਰ ਵਿੱਚ ਅਜਿਹੀਆਂ ਘਟਨਾਵਾਂ ਵਿੱਚ ਕੀ ਅੰਤਰ ਸੀ? ਸਰਕਾਰ ਨੂੰ ਚਾਹੀਦਾ ਹੈ ਕਿ ਬਸਪਾ ਦੀ ਇਸ ਮੰਗ, ਆਜ਼ਮਗੜ੍ਹ ਦੇ ਨਾਲ-ਨਾਲ ਖੇੜੀ ਦੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ:ਅੱਜ ਆਪਣਾ ਜਨਮਦਿਨ ਨਹੀਂ ਮਨਾਉਣਗੇ ਮੁੱਖ ਮੰਤਰੀ ਕੇਜਰੀਵਾਲ, PM ਦੇ ਵਧਾਈ ਸੁਨੇਹੇ 'ਤੇ ਦਿੱਤਾ ਇਹ ਜਵਾਬ