ਸ੍ਰੀਨਗਰ: ਜੰਮੂ-ਕਸ਼ਮੀਰ ਅਤੇ ਲਦਾਖ਼ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ ਦਾ ਦਰਜਾ ਮਿਲਣ ਤੋਂ ਬਾਅਦ ਪਹਿਲੀ ਵਾਰ ਕਾਰਗਿਲ ਵਿੱਚ ਮੋਬਾਇਲ ਇੰਟਰਨੈੱਟ ਸੇਵਾ ਬਹਾਲ ਕਰ ਦਿੱਤੀ ਗਈ ਹੈ। ਹਾਲਾਂਕਿ ਅਜੇ ਤੱਕ ਲਦਾਖ਼ ਅਤੇ ਜੰਮੂ-ਕਸ਼ਮੀਰ ਦੇ ਕਈ ਇਲਾਕਿਆਂ ਵਿੱਚ ਇੰਟਰਨੈੱਟ ਅਜੇ ਵੀ ਬੰਦ ਹੈ।
145 ਦਿਨਾਂ ਬਾਅਦ ਲਦਾਖ਼ ਵਿੱਚ ਚੱਲਿਆ ਇੰਟਰਨੈੱਟ
ਘਾਟੀ ਵਿੱਚ ਧਾਰਾ 370 ਮਨਸੂਖ਼ ਕਰਨ ਤੋਂ ਬਾਅਦ ਇੰਟਰਨੈੱਟ 'ਤੇ ਪਾਬੰਧੀ ਲਾ ਦਿੱਤੀ ਗਈ ਸੀ ਜਿਸ ਤੋਂ 145 ਦਿਨਾਂ ਦੇ ਬਾਅਦ ਇਹ ਸੁਵਿਧਾ ਮੁੜ ਬਹਾਲ ਕਰ ਦਿੱਤੀ ਗਈ ਹੈ।
ਲਦਾਖ਼
ਜ਼ਿਕਰ ਕਰ ਦਈਏ ਕਿ ਭਾਰਤ ਸਰਕਾਰ ਨੇ 5 ਅਗਸਤ ਨੂੰ ਧਾਰਾ 370 ਨੂੰ ਮਨਸੂਖ਼ ਕਰ ਦਿੱਤਾ ਸੀ ਜਿਸ ਤੋਂ ਬਾਅਦ ਘਾਟੀ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਸੀ। ਅਜੇ ਵੀ ਕਈ ਥਾਈਂ ਇੰਟਰਨੈੱਟ ਤੋਂ ਇਲਾਵਾ ਹੋਰ ਕਈ ਪਾਬੰਧੀਆਂ ਲੱਗੀਆਂ ਹੋਈਆਂ ਹਨ।
ਇਸ ਮਹੀਨੇ ਭਾਰਤੀ-ਅਮਰੀਕੀ ਸਾਂਸਦ ਪਰਮਿਲਾ ਜੈਪਾਲ ਨੇ ਅਮਰੀਕੀ ਸਾਂਸਦ ਵਿੱਚ ਜੰਮੂ-ਕਸ਼ਮੀਰ ਬਾਰੇ ਇੱਕ ਪ੍ਰਸਤਾਵ ਪੇਸ਼ ਕਰਦੇ ਹੋਏ ਭਾਰਤ ਤੋਂ ਉੱਥੇ ਲਾਏ ਗਏ ਸੰਚਾਰ ਤੇ ਲਈ ਰੋਕ ਨੂੰ ਛੇਤੀ ਤੋਂ ਛੇਤੀ ਹਟਾਏ ਜਾਣ ਅਤੇ ਸਾਰੇ ਨਾਗਰਿਕਾਂ ਦੀ ਧਾਰਮਿਕ ਸੁਤੰਤਰਤਾ ਸੁਰੱਖਿਅਤ ਰੱਖੇ ਜਾਣ ਦੀ ਅਪੀਲ ਕੀਤੀ ਸੀ।