ਨਵੀਂ ਦਿੱਲੀ : ਪੂਰੇ ਦੇਸ਼ ਵਿੱਚ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ। ਕੇਂਦਰੀ ਚੋਣ ਕਮੀਸ਼ਨ ਨੇ 10 ਮਾਰਚ ਨੂੰ 2019 ਦੀਆਂ ਲੋਕਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਇਸ ਐਲਾਨ ਦੇ ਨਾਲ ਹੀ ਪੂਰੇ ਦੇਸ਼ 'ਚ ਤੁਰੰਤ ਪ੍ਰਭਾਵ ਨਾਲ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।
ਇਨ੍ਹਾਂ ਉੱਤੇ ਲੱਗੀ ਰੋਕ :
ਚੋਣ ਜ਼ਾਬਤਾ ਲਾਗੂ ਹੋਣ ਕਾਰਨ ਹੁਣ ਸਰਕਾਰ ਕਿਸੇ ਵੀ ਤਰ੍ਹਾਂ ਦੀ ਨਵੀਂ ਨੀਤੀ ਜਾਂ ਨਵੇਂ ਪ੍ਰਾਜੈਕਟਾਂ ਦਾ ਐਲਾਨ ਨਹੀਂ ਕਰ ਸਕਦੀ। ਜੇਕਰ ਕਿਸੇ ਵੀ ਯੋਜਨਾ ਲਈ ਬਜਟ ਦੇ ਤਹਿਤ ਫੰਡ ਐਲਾਨੀਆ ਗਿਆ ਹੈ ਤਾਂ ਚੋਣ ਜ਼ਾਬਤਾ ਰਹਿਣ ਤੱਕ ਇਸ ਨੂੰ ਅੱਗੇ ਨਹੀਂ ਵਧਾਇਆ ਜਾ ਸਕਦਾ ਕਿਉਂਕਿ ਇਸ ਨਾਲ ਵੋਟਰਾਂ ਨੂੰ ਭਰਮਾਇਆ ਜਾ ਸਕਦਾ ਹੈ। ਇਸ ਦੌਰਾਨ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਤਰੱਕੀ ਜਾਂ ਨਵੀਂ ਨਿਯੁਕਤੀ ਨਹੀਂ ਕੀਤੀ ਜਾ ਸਕਦੀ ਅਤੇ ਨਾ ਹੀ ਸਰਕਾਰ ਚੋਣਾਂ ਨਾਲ ਸਬੰਧਤ ਕਿਸੇ ਸੀਨੀਅਰ ਪੁਲਿਸ ਅਧਿਕਾਰੀ, ਨਿਯੁਕਤ ਕੀਤੇ ਗਏ ਚੋਣ ਅਧਿਕਾਰੀਆਂ ਦਾ ਤਬਾਦਲਾ ਕਰ ਸਕਦੀ ਹੈ।
ਇਨ੍ਹਾਂ ਸਥਿਤੀ 'ਚ ਯੋਜਨਾਵਾਂ ਹੋ ਸਕਦੀਆਂ ਨੇ ਲਾਗੂ:
ਕੁਦਰਤੀ ਆਪਦਾ ਜਿਵੇਂ- ਹੜ੍ਹ ਜਾਂ ਸੋਕਾ ਪੈਣ ਦੀ ਸਥਿਤੀ ਵਿੱਚ ਪਹਿਲਾਂ ਤੋਂ ਸਵੀਕਾਰ ਯੋਜਨਾਵਾਂ ਨੂੰ ਪੂਰਾ ਕੀਤੇ ਜਾਣ ਦੀ ਇਜ਼ਾਜਤ ਹੋਵੇਗੀ।
ਚੋਣ ਜ਼ਾਬਤਾ ਦੀ ਅਣਗਿਹਲੀ ਕਰਨ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਰਾਤ ਦੇ 10 ਵਜੇ ਤੋਂ ਸਵੇਰੇ 6 ਵਜੇ ਤਕ ਲਾਊਡ ਸਪੀਕਰ ਬਜਾਏ ਜਾਣ ਉੱਤੇ ਰੋਕ ਹੈ।
ਵੀਵੀਪੈਟ ਮਸ਼ੀਨਾਂ ਦੀ ਹੋਵੇਗੀ ਵਰਤੋਂ:
ਚੋਣਾਂ ਦੇ ਦੌਰਾਨ ਵੋਟਿੰਗ ਪ੍ਰਕਿਰਿਆ ਲਈ ਈਵੀਐਮ ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇਗੀ।
ਦੇਸ਼ ਵਿੱਚ ਹੋਣ ਵਾਲੀਆਂ ਲੋਕ ਸਭਾ ਅਤੇ 4 ਸੂਬਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਾਰੀਖ਼ਾਂ ਦੇ ਐਲਾਨ ਦੇ ਨਾਲ ਹੀ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਐਤਵਾਰ ਨੂੰ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ 7 ਗੇੜਾਂ ਵਿੱਚ ਹੋਣ ਵਾਲੀਆਂ ਚੋਣਾਂ ਦੇ ਪਹਿਲੇ ਗੇੜ ਦੀਆਂ ਚੋਣਾਂ 11 ਅਪ੍ਰੈਲ ਨੂੰ ਹੋਣਗੀਆਂ। । ਇਨ੍ਹਾਂ ਲੋਕ ਸਭਾ ਚੋਣਾਂ ਵਿੱਚ ਲਗਭਗ 90 ਕਰੋੜ ਵੋਟਰ ਰਾਜਨੀਤਿਕ ਪਾਰਟੀਆਂ ਦੇ ਭਵਿੱਖ ਦਾ ਫ਼ੈਸਲਾ ਕਰਨਗੇ।