ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਆਪਣੇ ਇਜ਼ਰਾਈਲ ਦੇ ਹਮਰੁਤਬਾ ਬੈਂਜਮਿਨ ਨੇਤਨਯਾਹੂ ਨੂੰ ਪੰਜਵੀਂ ਵਾਰ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ‘ਤੇ ਵਧਾਈ ਦਿੱਤੀ।
ਦੋਹਾਂ ਨੇਤਾਵਾਂ ਨੇ ਇਸ ਗੱਲ 'ਤੇ ਵੀ ਵਿਚਾਰ ਵਟਾਂਦਰਾ ਕੀਤਾ ਕਿ ਕਿਵੇਂ ਕੋਵਿਡ-19 ਤੋਂ ਬਾਅਦ ਦੀ ਦੁਨੀਆ ਵਿੱਚ ਭਾਰਤ ਅਤੇ ਇਜ਼ਰਾਈਲ ਇਸ ਵਿੱਚ ਸਹਿਯੋਗ ਕਰ ਸਕਦੇ ਹਨ।
ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, "ਮੇਰੇ ਦੋਸਤ ਪ੍ਰਧਾਨ ਮੰਤਰੀ ਨੇਤਨਯਾਹੂ ਨਾਲ ਇਸ ਬਾਰੇ ਸ਼ਾਨਦਾਰ ਗੱਲਬਾਤ ਕੀਤੀ ਕਿ ਭਾਰਤ-ਇਜ਼ਰਾਈਲ ਕੋਵਿਡ ਤੋਂ ਬਾਅਦ ਦੀ ਦੁਨੀਆ ਵਿੱਚ ਕਿਵੇਂ ਸਹਿਯੋਗ ਕਰ ਸਕਦੇ ਹਨ।"
ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਨੇਤਨਯਾਹੂ ਨੂੰ ਪੰਜਵੀਂ ਵਾਰ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ‘ਤੇ ਵਧਾਈ ਵੀ ਦਿੱਤੀ।
ਮੋਦੀ ਨੇ ਕਿਹਾ, "ਆਉਣ ਵਾਲੇ ਦਿਨਾਂ ਵਿੱਚ ਭਾਰਤ-ਇਜ਼ਰਾਈਲ ਦੀ ਭਾਈਵਾਲੀ ਹੋਰ ਮਜ਼ਬੂਤ ਹੋਵੇਗੀ।"