ਨਵੀਂ ਦਿੱਲੀ: ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਲੋਕ ਸਭਾ ਵਿੱਚ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀਈਏ) ਦੀ ਬੈਠਕ ਵਿੱਚ ਹਾੜ੍ਹੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ), ਖੇਤੀਬਾੜੀ ਪੈਦਾਵਾਰ ਮਾਰਕੀਟ ਕਮੇਟੀ (ਏਪੀਐਮਸੀ) ਪ੍ਰਣਾਲੀ ਲਾਗੂ ਰਹੇਗੀ, ਸਰਕਾਰੀ ਖ਼ਰੀਦ ਜਾਰੀ ਰਹੇਗੀ ਅਤੇ ਇਸ ਨਾਲ ਕਿਸਾਨ ਜਿੱਥੇ ਵੀ ਚਾਹੁਣ ਆਪਣੇ ਉਤਪਾਦ ਵੇਚ ਸਕਣਗੇ।' ਖੇਤੀਬਾੜੀ ਮੰਤਰੀ ਦਾ ਇਹ ਐਲਾਨ ਅਜਿਹੇ ਸਮੇਂ ਵਿੱਚ ਹੋਇਆ ਹੈ ਜਦੋਂ ਐਤਵਾਰ ਨੂੰ ਸੰਸਦ ਵਿੱਚ ਪਾਸ ਕੀਤੇ ਗਏ ਖੇਤੀਬਾੜੀ ਨਾਲ ਸਬੰਧਤ 2 ਬਿਲਾਂ ਦੇ ਵਿਰੋਧ ਵਿੱਚ ਪੰਜਾਬ, ਹਰਿਆਣਾ ਅਤੇ ਦੇਸ਼ ਦੇ ਕੁਝ ਹੋਰ ਥਾਵਾਂ ਉੱਤੇ ਕਿਸਾਨ ਵਿਰੋਧ ਪ੍ਰਦਰਸ਼ਨ ਚੱਲ ਰਹੇ ਹਨ।