ਨਵੀਂ ਦਿੱਲੀ: ਭਾਰਤੀ ਫ਼ੌਜ ਨੇ ਐਤਵਾਰ ਨੂੰ ਹੈਲੀਕਾਪਟਰਾਂ ਰਾਹੀਂ ਫੁੱਲਾਂ ਦੀ ਵਰਖਾ ਕਰਕੇ ਕੋਰੋਨਾ ਵਾਇਰਸ ਮਹਾਂਮਾਰੀ ਵਿਰੁੱਧ ਲੜਾਈ 'ਚ ਮੂਹਰਲੀ ਕਤਾਰ 'ਚ ਡਟੇ ਦੇਸ਼ ਦੇ ਡਾਕਟਰਾਂ, ਨਰਸਾਂ ਅਤੇ ਸਿਹਤ ਕਰਮਚਾਰੀਆਂ ਨੂੰ ਸਲਾਮੀ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫ਼ੌਜ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ।
ਪੀਐਮ ਮੋਦੀ ਨੇ ਫ਼ੌਜ ਦੇ ਉਪਰਾਲੇ ਦੀ ਕੀਤੀ ਸ਼ਲਾਘਾ
ਹੈਲੀਕਾਪਟਰਾਂ ਰਾਹੀਂ ਫੁੱਲਾਂ ਦੀ ਵਰਖਾ ਕਰਕੇ ਕੋਰੋਨਾ ਵਾਇਰਸ ਮਹਾਂਮਾਰੀ ਵਿਰੁੱਧ ਲੜਾਈ 'ਚ ਮੂਹਰਲੀ ਕਤਾਰ 'ਚ ਡਟੇ ਦੇਸ਼ ਦੇ ਡਾਕਟਰਾਂ, ਨਰਸਾਂ ਅਤੇ ਸਿਹਤ ਕਰਮਚਾਰੀਆਂ ਨੂੰ ਸਲਾਮੀ ਦੇਣ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਲਾਘਾ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਸੈਨਿਕ ਹਵਾਈ ਜਹਾਜ਼ਾਂ, ਹੈਲੀਕਾਪਟਰਾਂ ਅਤੇ ਬੈਂਡਾਂ ਦੀ ਇੱਕ ਛੋਟੀ ਜਿਹੀ ਵੀਡੀਓ ਵੀ ਪੋਸਟ ਕੀਤੀ ਜੋ ਸਿਹਤ ਪੇਸ਼ੇਵਰਾਂ ਅਤੇ ਹੋਰਾਂ ਦਾ ਧੰਨਵਾਦ ਕਰ ਰਹੇ ਹਨ। ਇਸ ਪੋਸਟ ਦੇ ਨਾਲ ਪੀਐਮ ਨੇ ਲਿਖਿਆ, "ਕੋਵਿਡ-19 ਨਾਲ ਬਹਾਦਰੀ ਨਾਲ ਸਭ ਤੋਂ ਅੱਗੇ ਰਹਿ ਕੇ ਲੜਨ ਵਾਲਿਆਂ ਨੂੰ ਸਲਾਮ। ਹਥਿਆਰਬੰਦ ਫ਼ੋਰਸਾਂ ਵੱਲੋਂ ਚੰਗਾ ਉਪਰਾਲਾ।"
ਦੱਸਣਯੋਗ ਹੈ ਕਿ ਐਤਵਾਰ ਨੂੰ ਭਾਰਤੀ ਹਵਾਈ ਸੈਨਾ ਦੇ ਜਹਾਜ਼ਾਂ ਨੇ ਵੱਡੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਫਲਾਈ-ਪਾਸਟ ਕੀਤੇ, ਜਦਕਿ ਮਿਲਟਰੀ ਹੈਲੀਕਾਪਟਰਾਂ ਨੇ ਕੋਰੋਨਾ ਵਿਰੁੱਧ ਲੜਾਈ 'ਚ ਅਹਿਮ ਯੋਗਦਾਨ ਪਾ ਰਹੇ ਲੱਖਾਂ ਡਾਕਟਰਾਂ, ਪੈਰਾ ਮੈਡੀਕਲ ਸਟਾਫ਼ ਦਾ ਧੰਨਵਾਦ ਕਰਨ ਲਈ ਇੱਕ ਵੱਡੇ ਅਭਿਆਸ ਦੇ ਹਿੱਸੇ ਵਜੋਂ ਦੇਸ਼ ਭਰ ਦੇ ਪ੍ਰਮੁੱਖ ਹਸਪਤਾਲਾਂ 'ਤੇ ਫੁੱਲਾਂ ਦੀ ਵਰਖਾ ਕੀਤੀ।