ਪੰਜਾਬ

punjab

ETV Bharat / bharat

ਮੋਦੀ ਨੇ ਸ਼ੀ ਜਿਨਪਿੰਗ ਨੂੰ ਲਿਖੀ ਚਿੱਠੀ, ਕੋਰੋਨਾ ਵਾਇਰਸ ਨਾਲ ਨਿਬੜਣ ਲਈ ਕੀਤੀ ਸਹਿਯੋਗ ਦੀ ਪੇਸ਼ਕਸ਼ - ਮੋਦੀ ਨੇ ਸ਼ੀ ਜਿਨਪਿੰਗ ਨੂੰ ਲਿਖੀ ਚਿੱਠੀ

ਪੀਐੱਮ ਨਰਿੰਦਰ ਮੋਦੀ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਕੋਰੋਨਾ ਵਾਇਰਸ ਦੇ ਕਹਿਰ ਨੂੰ ਲੈ ਕੇ ਚੀਨ ਦੇ ਲੋਕਾਂ ਨਾਲ ਭਾਰਤ ਦੀ ਇਕਜੁਟਤਾ ਪ੍ਰਗਟ ਕੀਤੀ ਹੈ।

modi
modi

By

Published : Feb 9, 2020, 10:34 PM IST

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਇੱਕ ਪੱਤਰ ਲਿਖਿਆ ਹੈ। ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਲਿਖੇ ਇੱਕ ਪੱਤਰ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਚੀਨ ਵਿੱਚ ਕੋਰੋਨਾ ਵਾਇਰਸ ਦੇ ਕਹਿਰ ਨੂੰ ਰੋਕਣ ਵਿੱਚ ਭਾਰਤ ਦੇ ਸਹਿਯੋਗ ਦੀ ਪੇਸ਼ਕਸ਼ ਕੀਤੀ ਹੈ।

ਮੋਦੀ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਵੱਲੋਂ ਹੁਵੇਈ ਸੂਬੇ 'ਚੋਂ ਭਾਰਤੀਆਂ ਨੂੰ ਕੱਢਣ 'ਚ ਚੀਨ ਦੀ ਸਹਾਇਤਾ ਦੀ ਸ਼ਲਾਘਾ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕੋਰੋਨਾ ਵਾਇਰਸ ਕਾਰਨ ਚੀਨ ਵਿੱਚ ਹੋਈਆਂ ਮੌਤਾਂ ’ਤੇ ਸੋਗ ਪ੍ਰਗਟ ਕੀਤਾ। ਉਨ੍ਹਾਂ ਨੇ ਕੋਰੋਨਾ ਵਾਇਰਸ ਦੇ ਕਹਿਰ ਨੂੰ ਲੈ ਕੇ ਚੀਨ ਦੇ ਲੋਕਾਂ ਨਾਲ ਭਾਰਤ ਦੀ ਇਕਜੁਟਤਾ ਪ੍ਰਗਟ ਕੀਤੀ ਹੈ।

ਦੱਸ ਦੇਈਏ ਕਿ ਚੀਨ ਦੇ ਹੁਵੇਈ ਪ੍ਰਾਂਤ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਦੁਨੀਆ ਦੇ ਕਈ ਦੇਸ਼ਾਂ ਵਿੱਚ ਫੈਲ ਗਿਆ ਹੈ। ਐਤਵਾਰ ਸਵੇਰ ਤੱਕ ਇਸ ਵਾਇਰਸ ਨਾਲ 811 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ 37 ਹਜ਼ਾਰ ਤੋਂ ਵੱਧ ਲੋਕਾਂ ਵਿੱਚ ਫੈਲ ਗਿਆ ਹੈ।

ਭਾਰਤ ਵਿੱਚ ਤਿੰਨ ਵਿਅਕਤੀ ਕੋਰੋਨਾ ਵਾਇਰਸ ਦਾ ਸ਼ਿਕਾਰ ਹੋਏ ਹਨ। ਐਤਵਾਰ, 9 ਫਰਵਰੀ ਤੱਕ, ਯੂਐਸ, ਜਾਪਾਨ ਸਮੇਤ 25 ਤੋਂ ਵੱਧ ਦੇਸ਼ਾਂ ਵਿੱਚ 334 ਲੋਕ ਪ੍ਰਭਾਵਿਤ ਹੋਏ ਹਨ।

ABOUT THE AUTHOR

...view details