ਨਵੀਂ ਦਿੱਲੀ: ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦਾ ਦਿੱਲੀ ਵਿੱਚ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਉੱਥੇ ਹੀ ਇਸ ਅੰਦੋਲਨ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਮਨ ਕੀ ਬਾਤ' ਕਰਨਗੇ। ਜਿਸ ਦੇ ਲਈ ਪ੍ਰਧਾਨ ਮੰਤਰੀ ਵੱਲੋਂ ਦੇਸ਼ ਦੀ ਜਨਤਾਂ ਤੋਂ ਸੁਝਾਅ ਮੰਗੇ ਗਏ ਹਨ।
ਕਿਸਾਨੀ ਸੰਘਰਸ਼ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਕਰ ਰਹੇ 'ਮਨ ਕੀ ਬਾਤ' - ਮਨ ਕੀ ਬਾਤ
ਪ੍ਰਧਾਨ ਮੰਤਰੀ ਮੋਦੀ ਮਨ ਕੀ ਬਾਤ ਪ੍ਰੋਗਰਾਮ ਰਾਹੀਂ ਅੱਜ ਦੇਸ਼ ਦੀ ਜਨਤਾਂ ਨੂੰ ਸੰਬੋਧਨ ਕਰਨਗੇ। ਮੋਦੀ ਕਿਸਾਨੀ ਸਮੇਤ ਕਈ ਮੁੱਦਿਆਂ 'ਤੇ ਆਪਣੇ ਵਿਚਾਰ ਰੱਖ ਸਕਦੇ ਹਨ।
Mann Ki Baat
ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਕਿਸਾਨੀ ਦੇ ਨਾਲ ਕਈ ਹੋਰ ਮੁੱਦਿਆਂ 'ਤੇ ਵੀ ਗੱਲਬਾਤ ਸਾਂਝਾ ਕਰ ਸਕਦੇ ਹਨ। ਦੱਸ ਦਈਏ ਕਿ ਕਿਸਾਨਾਂ ਦੇ ਅੰਦੋਲਨ ਨੂੰ ਚੱਲਦਿਆਂ ਦੋ ਮਹੀਨੇ ਤੋਂ ਵੀ ਵੱਧ ਦਾ ਸਮਾਂ ਬੀਤ ਗਿਆ ਹੈ। ਕਿਸਾਨੀ ਅੰਦੋਲਨ ਵਿਚਾਲੇ ਇਹ ਤੀਸਰੀ ਵਾਰ ਹੋਵੇਗਾ ਜਦੋਂ ਮੋਦੀ ਮਨ ਦੀ ਬਾਤ ਕਰਨਗੇ।
Last Updated : Nov 29, 2020, 11:25 AM IST