ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਨਾਲ ਚੱਲ ਰਹੀ ਜੰਗ ਦੌਰਾਨ ਦੇਸ਼ ਵਾਸੀਆਂ ਤੋਂ ਵਧੇਰੇ ਸਹਿਯੋਗ ਦੀ ਮੰਗ ਕੀਤੀ ਹੈ। ਆਪਣੇ ਵੀਡੀਓ ਸੰਦੇਸ਼ 'ਚ ਉਨ੍ਹਾਂ ਕਿਹਾ ਕਿ ਇਸ 'ਤਾਲਾਬੰਦੀ' ਵਿੱਚ ਕੋਈ ਵੀ ਇਕੱਲਾ ਨਹੀਂ ਹੈ।
ਮੋਦੀ ਦਾ ਦੇਸ਼ ਵਾਸੀਆਂ ਨੂੰ ਸੰਦੇਸ਼, 5 ਅਪ੍ਰੈਲ ਨੂੰ ਰਾਤ 9 ਵਜੇ ਸਾਰੇ ਜਗਾਓ ਦੀਵੇ ਤੇ ਮੋਮਬੱਤੀਆਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਨਾਲ ਚੱਲ ਰਹੀ ਲੜਾਈ ਦੌਰਾਨ ਦੇਸ਼ ਵਾਸੀਆਂ ਤੋਂ ਵਧੇਰੇ ਸਹਿਯੋਗ ਦੀ ਮੰਗ ਕੀਤੀ ਹੈ। ਆਪਣੇ ਵੀਡੀਓ ਸੰਦੇਸ਼ 'ਚ ਉਨ੍ਹਾਂ ਕਿਹਾ ਕਿ ਇਸ 'ਤਾਲਾਬੰਦੀ' ਵਿੱਚ ਕੋਈ ਵੀ ਇਕੱਲਾ ਨਹੀਂ ਹੈ।
ਮੋਦੀ ਦਾ ਦੇਸ਼ ਵਾਸੀਆਂ ਦੇ ਨਾਮ ਸੰਦੇਸ਼, ਕਿਹਾ ਇਸ ਲੜਾਈ 'ਚ ਕੋਈ ਇੱਕਲਾ ਨਹੀਂ ਹੈ
ਉਨ੍ਹਾਂ ਕਿਹਾ ਕਿ ਜਿਹੜੇ ਲੋਕ ਘਰਾਂ ਵਿੱਚ ਆਈਸੋਲੇਟ ਹਨ ਉਹ ਇੱਕਲੇ ਨਹੀਂ, ਸਗੋਂ 130 ਕਰੋੜ ਭਾਰਤੀ ਉਨ੍ਹਾਂ ਨਾਲ ਹਨ। ਉਨ੍ਹਾਂ ਦੇਸ਼ ਵਾਸੀਆਂ ਤੋਂ ਕੋਰੋਨਾ ਵਿਰੁੱਧ ਲੜਾਈ ਵਿੱਚ ਇੱਕ ਹੋਰ ਉਪਰਾਲਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਅਪੀਲ ਕਰਦੇ ਹੋਏ ਕਿਹਾ ਕਿ 5 ਅਪ੍ਰੈਲ ਨੂੰ ਐਤਵਾਰ ਰਾਤ 9 ਵਜੇ ਉਹ ਤੁਹਾਡੇ 9 ਮਿੰਟ ਚਾਹੁੰਦੇ ਹਨ, ਘਰ ਦੀਆਂ ਲਾਈਟਾਂ ਬੰਦ ਕਰਕੇ, ਮੋਮਬੱਤੀ, ਦੀਵਾ, ਟਾਰਚ ਜਾਂ ਮੋਬਾਈਲ ਦੀ ਲਾਈਟ ਜਗਾਈ ਜਾਵੇ ਤਾਂ ਜੋ ਕੋਰੋਨਾ ਨੂੰ ਪ੍ਰਕਾਸ਼ ਦੀ ਮਹੱਤਤਾ ਦਿਖਾਈ ਜਾਵੇ।"