ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਵਾਸੀਆਂ ਨਾਲ 'ਮਨ ਕੀ ਬਾਤ' ਦੀ ਗੱਲ ਕਰ ਰਹੇ ਹਨ। ਮੋਦੀ ਨੇ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ਰਾਹੀਂ ਦੀਵਾਲੀ ਦੇ ਮੌਕੇ ‘ਤੇ ਦੇਸ਼ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਉਨ੍ਹਾਂ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਵੀ ਸ਼ਰਧਾਂਜਲੀ ਭੇਂਟ ਕੀਤੀ।
ਪੀਐਮ ਵੱਲੋਂ ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਮਹਿਜ਼ ਇੱਕ ਖਾਨਾ ਪੂਰਤੀ
ਮੋਦੀ ਨੇ ਆਪਣੇ ਲੜੀਵਾਰ ਰੇਡੀਓ ਪ੍ਰੋਗਰਾਮ ਰਾਹੀਂ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਸਮੇਂ ਤੋਂ ਪਹਿਲਾਂ ਸ਼ਰਧਾਂਜਲੀ ਭੇਂਟ ਕੀਤੀ ਜੋ ਸਾਬਤ ਕਰਦਾ ਹੈ ਕਿ ਇਹ ਸਿਰਫ਼ ਇੱਕ ਖਾਨਾ ਪੂਰਤੀ ਹੀ ਸੀ।
ਜ਼ਿਕਰਯੋਗ ਹੈ ਕਿ 31 ਅਕਤੂਬਰ 1984 ਨੂੰ ਇੰਦਰਾ ਗਾਂਧੀ ਦਾ ਉਨ੍ਹਾਂ ਦੇ ਬਾਡੀ ਗਾਰਡਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। 'ਮਨ ਕੀ ਬਾਤ' ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "31 ਅਕਤੂਬਰ ਨੂੰ ਉਸ ਦਿਨ ਸਾਡੇ ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਜੀ ਦਾ ਵੀ ਕਤਲ ਕਰ ਦਿੱਤਾ ਗਿਆ ਸੀ। ਦੇਸ਼ ਨੂੰ ਵੱਡਾ ਝਟਕਾ ਲੱਗਿਆ ਸੀ। ਮੈਂ ਅੱਜ ਉਸਨੂੰ ਸ਼ਰਧਾਂਜਲੀ ਵੀ ਭੇਟ ਕਰਦਾ ਹਾਂ।"
ਇਥੇ ਸੋਚਣ ਵਾਲੀ ਗੱਲ ਇਹ ਹੈ ਕਿ ਮੋਦੀ ਵੱਲੋਂ ਸਮੇਂ ਤੋਂ ਪਹਿਲਾਂ ਹੀ ਮਰਹੂਮ ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਦੇਣਾ ਇਹ ਸਾਬਤ ਕਰਦਾ ਹੈ ਕਿ ਭਾਜਪਾ ਵਿੱਚ ਸਿਆਸਤ ਬਾਜ਼ੀ ਵੱਧ ਗਈ ਹੈ ਅਤੇ ਮੋਦੀ ਵੱਲੋਂ ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਦੇਣਾ ਮਹਿਜ਼ ਖਾਨਾ ਪੂਰਤੀ ਹੀ ਸੀ।