ਲਖਨਊ: ਬੀਜੇਪੀ ਦੇ ਸਾਬਕਾ ਨੇਤਾ ਅਤੇ ਮੱਧ ਪ੍ਰਦੇਸ਼ ਦੇ ਰਾਜਪਾਲ ਲਾਲਜੀ ਟੰਡਨ ਦਾ ਲਖਨਊ ਵਿੱਚ ਦੇਹਾਂਤ ਹੋ ਗਿਆ ਹੈ। ਪਿਛਲੇ ਕਈ ਦਿਨਾਂ ਤੋਂ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਮੇਦਾਂਤਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਸੋਮਵਾਰ ਨੂੰ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਸੀ ਤੇ ਅੱਜ ਸਵੇਰੇ ਉਨ੍ਹਾਂ ਨੇ ਆਪਣੇ ਆਖ਼ਰੀ ਸਾਹ ਲਏ।
ਇਸ 'ਤੇ ਸੋਮਵਾਰ ਨੂੰ ਮੇਦਾਂਤਾ ਹਸਪਤਾਲ ਦੁਆਰਾ ਇਕ ਮੈਡੀਕਲ ਬੁਲੇਟਿਨ ਵੀ ਜਾਰੀ ਕੀਤਾ ਗਿਆ ਜਿਸ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਦੀ ਸਥਿਤੀ ਨਾਜ਼ੁਕ ਹੈ। ਮੱਧ ਪ੍ਰਦੇਸ਼ ਦੇ ਰਾਜਪਾਲ ਲਾਲਜੀ ਟੰਡਨ ਨੂੰ ਮੇਦਾਂਤਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਵੈਂਟੀਲੇਟਰ ਉੱਤੇ ਰੱਖਿਆ ਗਿਆ ਸੀ।
ਡਾਕਟਰ ਨੇ ਕਿਹਾ ਕਿ ਉਨ੍ਹਾਂ ਦੀ ਸਿਹਤ ਗੰਭੀਰ ਹੈ। ਦਰਅਸਲ ਲਾਲਜੀ ਟੰਡਨ ਨੂੰ 11 ਜੂਨ ਨੂੰ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, 15 ਜੂਨ ਨੂੰ ਉਨ੍ਹਾਂ ਦੀ ਸਿਹਤ ਜ਼ਿਆਦਾ ਖ਼ਰਾਬ ਹੋ ਗਈ ਸੀ। ਉਨ੍ਹਾਂ ਦਾ ਆਪ੍ਰੇਸ਼ਨ ਵੀ ਉਦੋਂ ਕੀਤਾ ਗਿਆ ਸੀ ਜਦੋਂ ਉਨ੍ਹਾਂ ਦੇ ਪੇਟ ਵਿੱਚ ਖੂਨ ਵਗ ਰਿਹਾ ਸੀ। ਉਦੋਂ ਤੋਂ ਹੀ ਉਹ ਲਗਾਤਾਰ ਵੈਂਟੀਲੇਟਰ 'ਤੇ ਸਨ।