ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਪੰਜਾਬ ਦੇ ਕਿਸਾਨ ਪਹਿਲੇ ਹੀ ਦਿਨ ਤੋਂ ਸੜਕਾਂ 'ਤੇ ਉਤਰੇ ਹੋਏ ਹਨ। ਹੁਣ ਕਿਸਾਨ ਜਥੇਬੰਦੀਆਂ ਵੱਲੋਂ ਇਨ੍ਹਾਂ ਆਰਡੀਨੈਂਸਾਂ ਦੇ ਖ਼ਿਲਾਫ਼ ਵੱਡਾ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਕੇਂਦਰ ਸਰਕਾਰ ਨੇ ਕਿਸਾਨਾਂ ਦੇ ਵੱਡੇ ਵਿਰੋਧ ਨੂੰ ਨਜ਼ਰ ਅੰਦਾਜ਼ ਕਰਦੇ ਹੋਏ ਇਨ੍ਹਾਂ ਆਰਡੀਨੈਂਸਾਂ ਬਿੱਲਾਂ ਦੇ ਰੂਪ ਵਿੱਚ ਸੰਸਦ ਵਿੱਚ ਪੇਸ਼ ਕੀਤਾ ਹੈ। ਇਸ ਮੁੱਦੇ ਨੂੰ ਲੈ ਕੇ ਜਲੰਧਰ ਤੋਂ ਕਾਂਗਰਸੀ ਲੋਕ ਸਭਾ ਮੈਂਬਰ ਸੰਤੋਖ ਸਿੰਘ ਚੌਧਰੀ ਨੇ ਇਨ੍ਹਾਂ ਬਿੱਲਾਂ ਦਾ ਸਖ਼ਤ ਵਿਰੋਧ ਕੀਤਾ ਹੈ।
ਖੇਤੀ ਆਰਡੀਨੈਂਸ ਦੇ ਖਿਲਾਫ਼ ਸੰਤੋਖ ਚੌਧਰੀ ਨੇ ਸੰਸਦ 'ਚ ਕੀਤਾ ਤਿੱਖਾ ਵਿਰੋਧ - ਸੰਤੋਖ ਸਿੰਘ ਚੌਧਰੀ
ਕੇਂਦਰ ਸਰਕਾਰ ਵੱਲੋਂ ਖੇਤੀ ਆਰਡੀਨੈਂਸਾਂ ਨੂੰ ਹੁਣ ਸੰਸਦ ਵਿੱਚ ਬਿੱਲ ਦੇ ਰੂਪ ਵਿੱਚ ਪੇਸ਼ ਕੀਤਾ ਗਿਆ ਹੈ। ਸਰਕਾਰ ਦੇ ਇਨ੍ਹਾਂ ਬਿੱਲਾਂ ਦਾ ਵਿਰੋਧ ਸੰਸਦ ਵਿੱਚ ਜਲੰਧਰ ਤੋਂ ਲੋਕ ਸਭਾ ਮੈਂਬਰ ਸੰਤੋਖ ਸਿੰਘ ਚੌਧਰੀ ਨੇ ਕੀਤਾ ਹੈ।
ਖੇਤੀ ਆਰਡੀਨੈਂਸਾਂ ਦਾ ਵਿਰੋਧ: ਸੰਤੋਖ ਚੌਧਰੀ ਨੇ ਸੰਸਦ 'ਚ ਬਿੱਲਾਂ ਦਾ ਕੀਤਾ ਤਿੱਖਾ ਵਿਰੋਧ
ਲੋਕ ਸਭਾ ਵਿੱਚ ਸੰਤੋਖ ਚੌਧਰੀ ਨੇ ਬੋਲਦੇ ਹੋਏ ਆਖਿਆ ਕਿ ਇਨ੍ਹਾਂ ਬਿੱਲਾਂ ਨੂੰ ਲਿਆਉਣਾ ਹੀ ਸੰਵਿਧਾਨ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਖੇਤੀ ਸੂਬਿਆਂ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਰਾਜਾਂ ਨੂੰ ਮਿਲੀਆਂ ਤਾਕਤਾਂ ਨੂੰ ਖਤਮ ਕਰਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਨ੍ਹਾਂ ਬਿੱਲਾਂ ਨਾਲ ਭਾਰੀ ਨੁਕਸਾਨ ਹੋਵੇਗਾ।
ਉਨ੍ਹਾਂ ਕਿਹਾ ਕਿਹਾ ਸਰਕਾਰ ਅਜਿਹਾ ਕੋਈ ਬਿੱਲ ਨਹੀਂ ਲਿਆ ਸਕਦੀ ਜਿਹੜਾ ਸੰਸਦ ਦੀਆਂ ਵਿਧਾਨਿਕ ਸ਼ਕਤੀਆਂ ਤੋਂ ਬਾਹਰ ਹੋਵੇ। ਉਨ੍ਹਾਂ ਕਿਹਾ ਇਸ ਨਾਲ ਪੰਜਾਬ ਵਰਗੇ ਸੂਬਿਆਂ ਦੀ ਵੱਡੇ ਪੱਧਰ 'ਤੇ ਆਮਦਨੀ ਮੰਡੀ ਫੀਸ ਤੋਂ ਹੁੰਦੀ ਹੈ।
Last Updated : Sep 14, 2020, 8:46 PM IST