ਪੰਜਾਬ

punjab

ਸਿੱਖ ਕੁੱਟਮਾਰ ਮਾਮਲੇ ਦੇ ਪੀੜਤ ਨਾਲ ਕੇਜਰੀਵਾਲ ਨੇ ਕੀਤੀ ਮੁਲਾਕਾਤ

By

Published : Jun 17, 2019, 5:54 PM IST

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਦੇ ਮੁਖਰਜੀ ਨਗਰ 'ਚ ਪੁਲਿਸ ਦੀ ਕੁੱਟਮਾਰ ਦਾ ਸ਼ਿਕਾਰ ਹੋਏ ਸਿੱਖ ਆਟੋ ਡਰਾਇਵਰ ਨੂੰ ਮਿਲਣ ਉਸ ਦੇ ਘਰ ਪੁੱਜੇ।

ਪੀੜਤ ਨਾਲ ਮੁਲਾਕਾਤ ਕਰਦੇ ਕੇਜਰੀਵਾਲ

ਨਵੀਂ ਦਿੱਲੀ: ਬੀਤੇ ਦਿਨ ਮੁਖਰਜੀ ਨਗਰ 'ਚ ਸਿੱਖ ਆਟੋ ਡਰਾਇਵਰ ਅਤੇ ਉਸ ਦੇ ਨਾਬਾਲਗ ਪੁੱਤਰ ਨਾਲ ਦਿੱਲੀ ਪੁਲਿਸ ਨੇ ਕੁੱਟਮਾਰ ਕੀਤੀ ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਸਨ। ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੀੜਤ ਨੂੰ ਮਿਲਣ ਉਨ੍ਹਾਂ ਦੇ ਘਰ ਪੁੱਜੇ।

ਵੀਡੀਓ

ਅਰਵਿੰਦ ਕੇਜਰੀਵਾਲ ਨੇ ਉਪ-ਰਾਜਪਾਲ ਅਤੇ ਗ੍ਰਹਿ ਮੰਤਰੀ ਕੋਲੋਂ ਮੰਗ ਕੀਤੀ ਕਿ ਜੋ ਦੋਸ਼ੀ ਹਨ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੀਤੇ ਦਿਨ ਪੁਲਿਸ ਨੇ ਪੀੜਤਾਂ ਨਾਲ ਬੁਰਾ ਵਤੀਰਾ ਕੀਤਾ, ਉਨ੍ਹਾਂ ਇਸ ਦੀ ਵੀਡੀਓ ਵੀ ਵੇਖੀ ਜੋ ਕਿ ਬਹੁਤ ਗ਼ਲਤ ਹੋਇਆ ਹੈ।

ਉਨ੍ਹਾਂ ਕਿਹਾ, "ਮੈਂ ਇਸ ਮਾਮਲੇ ਦੀ ਨਿਖੇਧੀ ਕਰਦਾ ਹਾਂ ਅਤੇ ਮੈਂ ਉਪ-ਰਾਜਪਾਲ, ਗ੍ਰਹਿ ਮੰਤਰੀ ਅਤੇ ਪੁਲਿਸ ਕਮਿਸ਼ਨਰ ਨੂੰ ਅਪੀਲ ਕਰਦਾ ਹਾਂ ਕਿ ਜੋ ਦੋਸ਼ੀ ਹਨ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਦਿੱਤੀ ਜਾਵੇ ਤਾਂ ਜੋ ਅੱਗੇ ਤੋਂ ਕੋਈ ਵੀ ਕਿਸੇ ਨਾਲ ਅਜਿਹਾ ਵਤੀਰਾ ਨਾ ਕਰ ਸਕੇ।"

ਇਹ ਵੀ ਪੜ੍ਹੋ:ਦਿੱਲੀ ਪੁਲਿਸ ਵੱਲੋਂ ਗੁੰਡਾ ਗਰਦੀ ਦਾ ਨੰਗਾ ਨਾਚ, ਸਿੱਖ ਆਟੋ ਡਰਾਈਵਰ ਦੀ ਕੀਤੀ ਬੁਰੀ ਤਰ੍ਹਾਂ ਕੁੱਟਮਾਰ

ਇਸ ਤੋਂ ਪਹਿਲਾਂ ਕੇਜਰੀਵਾਲ ਨੇ ਇਸ ਮਾਮਲੇ ਨੂੰ ਲੈ ਕੇ ਟਵੀਟ ਕੀਤਾ ਸੀ ਜਿਸ ਵਿੱਚ ਉਨ੍ਹਾਂ ਦਿੱਲੀ ਵਿੱਚ ਅਪਰਾਧ ਨੂੰ ਘੱਟ ਕਰਨ ਲਈ ਉਪ-ਰਾਜਪਾਲ ਅਤੇ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਸੀ। ਕੇਂਦਰੀ ਗ੍ਰਹਿ ਮੰਤਰੀ ਨੇ ਹੁਣ ਇਸ ਮਾਮਲੇ 'ਚ ਦਿੱਲੀ ਪੁਲਿਸ ਕਮਿਸ਼ਨ ਕੋਲੋਂ ਰਿਪੋਰਟ ਤਲਬ ਕੀਤੀ ਹੈ।

ਵੀਡੀਓ

ਦੱਸ ਦਈਏ ਕਿ ਬੀਤੀ ਰਾਤ ਦਿੱਲੀ ਦੇ ਮੁਖਰਜੀ ਨਗਰ 'ਚ ਸਿੱਖ ਆਟੋ ਡਰਾਈਵਰ ਅਤੇ ਇੱਕ ਨਾਬਾਲਿਗ ਨੂੰ ਦਿੱਲੀ ਪੁਲਿਸ ਨੇ ਬੁਰੀ ਤਰ੍ਹਾਂ ਕੁੱਟਿਆ ਸੀ। ਪੁਲਿਸ ਵੱਲੋਂ ਸਿੱਖ ਆਟੋ ਡਰਾਈਵਰ ਦੀ ਪੱਗ ਦੀ ਬੇਅਦਬੀ ਵੀ ਕੀਤੀ ਗਈ। ਇਸ ਪੁਰੀ ਘਟਨਾ ਨੂੰ ਮੌਕੇ 'ਤੇ ਮੌਜੂਦ ਲੋਕਾਂ ਨੇ ਕੈਮਰੇ ਵਿੱਚ ਕੈਦ ਕਰ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ। ਇਸ ਮਾਮਲੇ 'ਚ ਹੁਣ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ:ਆਟੋ ਡਰਾਈਵਰ ਨਾਲ ਕੁੱਟਮਾਰ: ਕੈਪਟਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਨਸਾਫ਼ ਲਈ ਕੀਤੀ ਅਪੀਲ

ABOUT THE AUTHOR

...view details