ਪੰਜਾਬ

punjab

ETV Bharat / bharat

ਮੁਖਰਜੀ ਨਗਰ ਕੁੱਟਮਾਰ ਮਾਮਲਾ: ਦਿੱਲੀ ਪੁਲਿਸ ਨੇ ਗ੍ਰਹਿ ਮੰਤਰਾਲੇ ਨੂੰ ਸੌਂਪੀ ਰਿਪੋਰਟ - Delhi Police submitted report to home ministry

ਦਿੱਲੀ ਦੇ ਮੁਖਰਜੀ ਨਗਰ ਇਲਾਕੇ 'ਚ ਵਿੱਚ ਸਿੱਖ ਆਟੋ ਡਰਾਇਵਰ ਨਾਲ ਪੁਲਿਸ ਵੱਲੋਂ ਕੁੱਟਮਾਰ ਕਰਨ ਦੇ ਮਾਮਲੇ 'ਚ ਦਿੱਲੀ ਪੁਲਿਸ ਨੇ ਗ੍ਰਹਿ ਮੰਤਰਾਲੇ ਨੂੰ ਰਿਪੋਰਟ ਸੌਂਪੀ ਹੈ।

ਫ਼ਾਈਲ ਫ਼ੋਟੋ।

By

Published : Jun 18, 2019, 11:48 PM IST

ਨਵੀਂ ਦਿੱਲੀ: ਐਤਵਾਰ ਨੂੰ ਮੁਖਰਜੀ ਨਗਰ ਵਿੱਚ ਸਿੱਖ ਆਟੋ ਡਰਾਇਵਰ ਨਾਲ ਪੁਲਿਸ ਵਾਲਿਆਂ ਵੱਲੋਂ ਕੀਤੀ ਗਈ ਕੁੱਟਮਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਕਮਿਸ਼ਨਰ ਨੇ ਗ੍ਰਹਿ ਮੰਤਰਾਲੇ ਨੂੰ ਰਿਪੋਰਟ ਸੌਂਪ ਦਿੱਤੀ ਹੈ।

ਪੁਲਿਸ ਨੇ ਆਪਣੀ ਰਿਪੋਰਟ ਵਿੱਚ ਖ਼ੁਲਾਸਾ ਕੀਤਾ ਹੈ ਕਿ ਸਿਵਲ ਵਰਦੀ 'ਚ ਪੁਲਿਸ ਮੁਲਾਜ਼ਮਾਂ ਨੇ ਪੇਸ਼ੇਵਰ ਤਰੀਕਾ ਅਪਣਾਇਆ ਹੈ। ਗ਼ੈਰ-ਪੇਸ਼ੇਵਰ ਤਰੀਕਾ ਅਪਣਾਉਣ ਵਾਲਿਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਅਤੇ ਡਰਾਇਵਰ ਨੇ ਮੁਲਾਜ਼ਮਾਂ ਨੂੰ ਭੜਕਾਇਆ ਹੈ।

ਇਹ ਵੀ ਪੜ੍ਹੋ:ਆਟੋ ਚਾਲਕ ਕੁੱਟ-ਮਾਰ ਮਾਮਲੇ 'ਚ ਦਿੱਲੀ ਪੁਲਿਸ ਨੇ ਦਰਜ ਕੀਤੀ ਕਰਾਸ FIR

ਜ਼ਿਕਰਯੋਗ ਹੈ ਕਿ ਐਤਵਾਰ ਨੂੰ ਦਿੱਲੀ ਪੁਲਿਸ ਨੇ ਸਿੱਖ ਆਟੋ ਡਰਾਇਵਰ ਸਰਬਜੀਤ ਅਤੇ ਉਸ ਦੇ ਨਾਬਾਲਗ ਪੁੱਤ ਨਾਲ ਕੁੱਟਮਾਰ ਕੀਤੀ ਸੀ। ਇਸ ਤੋਂ ਬਾਅਦ ਇਹ ਮਾਮਲਾ ਭੜਕ ਗਿਆ ਅਤੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ।

ABOUT THE AUTHOR

...view details