ਲਖ਼ਨਊ: ਸਮਾਜਵਾਦੀ ਪਾਰਟੀ ਦੇ ਸੰਸਥਾਪਕ ਸਮਾਜਵਾਦੀ ਪਾਰਟੀ ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਦੀ ਸਿਹਤ ਵਿਗੜਣ ਜਾਣ ਉੱਤੇ ਉਨ੍ਹਾਂ ਨੂੰ ਲਖ਼ਨਊ ਦੇ ਮੇਦਾਂਤਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦਰਅਸਲ ਮੁਲਾਇਮ ਸਿੰਘ ਯਾਦਵ ਨੂੰ ਢਿੱਡ ਵਿੱਚ ਦਰਦ ਦੀ ਸ਼ਿਕਾਇਤ ਦੇ ਚਲਦਿਆਂ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਮੁਲਾਇਮ ਸਿੰਘ ਯਾਦਵ ਦੀ ਸਿਹਤ ਵਿਗੜੀ, ਮੇਦਾਂਤਾ ਹਸਪਤਾਲ ਵਿੱਚ ਭਰਤੀ
ਸਮਾਜਵਾਦੀ ਪਾਰਟੀ ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਦੀ ਸਿਹਤ ਵਿਗੜਣਨ 'ਤੇ ਉਨ੍ਹਾਂ ਨੂੰ ਲਖ਼ਨਊ ਦੇ ਮੇਦਾਂਤਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਲਾਜ ਵਿੱਚ ਲੱਗੀ ਡਾਰਕਟਾਂ ਦੀ ਟੀਮ ਦੀ ਮੰਨੀਏ ਤਾਂ ਜਲਦ ਹੀ ਉਹ ਠੀਕ ਹੋ ਕੇ ਵਾਪਿਸ ਘਰ ਚਲੇ ਜਾਣਗੇ।
ਸਮਾਜਵਾਦੀ ਪਾਰਟੀ ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਨੂੰ ਸ਼ੁੱਕਰਵਾਰ ਨੂੰ ਪਿਸ਼ਾਬ ਦੀ ਇੰਨਫ਼ੈਕਸ਼ਨ ਹੋਣ ਤੋਂ ਬਾਅਦ ਰਾਜਧਾਨੀ ਦੇ ਮੇਦਾਂਤਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੇਟ ਦੀਆਂ ਸਮੱਸਿਆਵਾਂ ਕਾਰਨ ਅਤੇ ਪਿਸ਼ਾਬ ਦੇ ਇੰਨਫ਼ੈਕਸ਼ਨ ਕਾਰਨ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। ਇਸ ਤੋਂ ਤੁਰੰਤ ਬਾਅਦ ਉਸ ਨੂੰ ਮੇਦਾਂਤਾ ਹਸਪਤਾਲ ਲਿਜਾਇਆ ਗਿਆ, ਜਿਥੇ ਉਨ੍ਹਾਂ ਦਾ ਮੁਢਲਾ ਮੁਆਇਨਾ ਕੀਤਾ ਗਿਆ।
ਜਾਣਕਾਰੀ ਅਨੁਸਾਰ ਮੁਲਾਇਮ ਸਿੰਘ ਯਾਦਵ ਦਾ ਕੋਰੋਨਾ ਵਾਇਰਸ ਟੈਸਟ ਵੀ ਕਰਵਾਇਆ ਗਿਆ ਜੋ ਕਿ ਨੈਗੇਟਿਵ ਆਇਆ ਹੈ। ਇਸ ਤੋਂ ਬਾਅਦ ਉਨ੍ਹਾਂ ਦਾ ਮੁਢਲਾ ਇਲਾਜ ਮੇਦਾਂਤਾ ਹਸਪਤਾਲ ਵਿੱਚ ਚੱਲ ਰਿਹਾ ਹੈ। ਮੇਦਾਂਤਾ ਦੇ ਨਿਰਦੇਸ਼ਕ ਡਾ. ਰਾਕੇਸ਼ ਕਪੂਰ ਨੇ ਦੱਸਿਆ ਕਿ ਉਨ੍ਹਾਂ ਦੀ ਸਾਰੀ ਜਾਂਚ ਹੋ ਚੁੱਕੀ ਹੈ ਅਤੇ ਮਾਹਰਾਂ ਦੀ ਟੀਮ ਇਲਾਜ ਵਿੱਚ ਲੱਗੀ ਹੋਈ ਹੈ। ਉਮੀਦ ਹੈ ਕਿ ਉਹ ਜਲਦੀ ਤੰਦਰੁਸਤ ਕਰ ਦਿੱਤਾ ਜਾਵੇਗਾ ਅਤੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ।