ਲਖਨਊ: ਲਖਨਊ ਵਿਖੇ ਸੀਬੀਆਈ ਦੀ ਵਿਸ਼ੇਸ਼ ਅਦਾਲਤ, ਜੋ ਕਿ ਹੁਣ ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ਦੀ ਸੁਣਵਾਈ ਕਰ ਰਹੀ ਹੈ। ਵੀਰਵਾਰ ਨੂੰ ਇਸ ਮਾਮਲੇ ਦੇ ਸਬੰਧ 'ਚ ਭਾਜਪਾ ਨੇਤਾ ਮੁਰਲੀ ਮਨੋਹਰ ਜੋਸ਼ੀ ਦਾ ਬਿਆਨ ਦਰਜ ਕੀਤਾ ਗਿਆ। ਵਿਸ਼ੇਸ਼ ਜੱਜ ਐਸ. ਕੇ ਯਾਦਵ ਨੇ ਵੀਡੀਓ ਕਾਨਫਰੰਸ ਰਾਹੀਂ ਭਾਜਪਾ ਦੇ ਸੀਨੀਅਰ ਨੇਤਾ ਜੋਸ਼ੀ ਦੇ ਬਿਆਨ ਦਰਜ ਕੀਤੇ। ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਵੱਲੋਂ ਵੀ ਸ਼ੁੱਕਰਵਾਰ ਨੂੰ ਇਸ ਮਾਮਲੇ ‘ਤੇ ਬਿਆਨ ਦਰਜ ਕਰਵਾਏ ਜਾਣ ਦੀ ਸੰਭਾਵਨਾ ਹੈ।
ਜੋਸ਼ੀ ਦਾ ਬਿਆਨ ਦਰਜ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਲਾਲ ਕ੍ਰਿਸ਼ਨ ਅਡਵਾਨੀ ਵੀਡੀਓ ਕਾਨਫਰੰਸਿੰਗ ਰਾਹੀਂ ਸੀਬੀਆਈ ਦੀ ਵਿਸ਼ੇਸ਼ ਅਦਾਲਤ 'ਚ ਆਪਣਾ ਬਿਆਨ ਦਰਜ ਕਰਵਾਉਣਗੇ। ਸੀਬੀਆਈ ਦੇ ਵਿਸ਼ੇਸ਼ ਜੱਜ ਐਸ. ਕੇ ਯਾਦਵ ਨੇ ਇਸ ਮਾਮਲੇ ਵਿੱਚ ਦੋਹਾਂ ਨੇਤਾਵਾਂ ਦੇ ਬਿਆਨ ਦਰਜ ਕਰਨ ਲਈ ਤਰੀਕ ਨਿਰਧਾਰਤ ਕੀਤੀ ਹੈ।
ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ਵਿੱਚ ਹੁਣ ਤੱਕ 32 ਮੁਲਜ਼ਮਾਂ ਦੇ ਬਿਆਨ ਦਰਜ ਕੀਤੇ ਜਾ ਚੁੱਕੇ ਹਨ। ਇਸ ਮਾਮਲੇ ਵਿੱਚ ਪਹਿਲਾਂ ਹੀ ਉੱਤਰ ਪ੍ਰਦੇਸ਼ ਦੇ ਮੌਜੂਦਾ ਮੁੱਖ ਮੰਤਰੀ ਅਤੇ ਰਾਜਸਥਾਨ ਦੇ ਸਾਬਕਾ ਰਾਜਪਾਲ ਕਲਿਆਣ ਸਿੰਘ, ਸਾਬਕਾ ਕੇਂਦਰੀ ਮੰਤਰੀ ਉਮਾ ਭਾਰਤੀ ਦੇ ਬਿਆਨ ਦਰਜ ਕੀਤੇ ਜਾ ਚੁੱਕੇ ਹਨ।