ਲਖਨਊ: ਅਯੁੱਧਿਆ ਜ਼ਮੀਨੀ ਵਿਵਾਦ ਵਿੱਚ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਨੇ ਮੁਸਲਿਮ ਪਾਰਟੀਆਂ ਨਾਲ ਮੁੜ ਵਿਚਾਰ ਪਟੀਸ਼ਨ ਦਾਇਰ ਕਰਨ ਲਈ ਮੀਟਿੰਗ ਕੀਤੀ।
ਨਦਵਾ ਕਾਲਜ ਵਿਖੇ ਹੋਈ ਇਸ ਬੈਠਕ ਵਿੱਚ ਸੁਪਰੀਮ ਕੋਰਟ ਦੇ ਫ਼ੈਸਲੇ ‘ਤੇ ਸਮੀਖਿਆ ਪਟੀਸ਼ਨ ਦਾਇਰ ਕਰਨ ਦਾ ਇੱਕ ਵੱਡਾ ਫ਼ੈਸਲਾ ਲਿਆ ਗਿਆ।