ਚੰਡੀਗੜ੍ਹ: ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੇ ਸਾਂਝੇ ਯਤਨਾਂ ਨੂੰ ਸਫ਼ਲਤਾ ਮਿਲ ਰਹੀ ਹੈ। ਇਨ੍ਹਾਂ ਦੇ ਚੱਲਦਿਆਂ ਹਾਂਗਕਾਂਗ ਦੀ ਅਦਾਲਤ ਨੇ ਨਾਭਾ ਜੇਲ ਤੋੜਣ ਦੇ ਮੁੱਖ ਸਾਜ਼ਿਸ਼ਕਾਰ ਅਤੇ ਹੋਰ ਕਈ ਵੱਡੇ ਜ਼ੁਰਮਾਂ ਵਿੱਚ ਸ਼ਾਮਲ ਭਗੌੜੇ ਰੋਮੀ ਦੀ ਹਵਾਲਗੀ ਦੀ ਆਗਿਆ ਦੇ ਦਿੱਤੀ ਹੈ। ਰੋਮੀ ਨਸ਼ਿਆਂ ਦੇ ਕਾਰੋਬਾਰ ਮਾਮਲੇ ਵਿੱਚ ਅਤਿ ਸੁਰੱਖਿਅਤ ਜੇਲ ਤੋੜਣ ਵਰਗੀ ਸਾਜਿਸ਼ 'ਚ ਲੋੜੀਂਦਾ ਹੈ। ਹਾਂਗਕਾਂਗ ਅਦਾਲਤ ਵਲੋਂ ਹੁਣ ਹਵਾਲਗੀ ਦੀ ਪ੍ਰਵਾਨਗੀ ਤੋਂ ਬਾਅਦ ਪੰਜਾਬ ਪੁਲਿਸ ਉਸ ਨੂੰ ਭਾਰਤ ਲੈ ਕੇ ਆਵੇਗੀ।
ਰੋਮੀ ਨਸ਼ਿਆਂ ਦੇ ਕਾਰੋਬਾਰ ਦਾ ਉਹ ਵੱਡਾ ਮੁਲਜ਼ਮ ਹੈ ਜੋ 27 ਨਵੰਬਰ, 2016 ਨੂੰ ਅਤਿ ਸੁਰੱਖਿਅਤ ਨਾਭਾ ਜੇਲ ਨੂੰ ਤੋੜਣ ਵਿੱਚ ਸਾਜਿਸ਼ ਰੱਚਣ ਵਰਗੇ ਘਿਨਾਉਣੇ ਜ਼ੁਰਮਾਂ ਦੇ ਮਾਮਲਿਆਂ ਵਿੱਚ ਲੋੜੀਂਦਾ ਹੈ।