ਨਵੀਂ ਦਿੱਲੀ : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਇੰਦਰ ਕੁਮਾਰ ਗੁਜਰਾਲ ਦੇ ਜਨਮ ਦਿਨ ਮੌਕੇ 'ਤੇ ਭਾਰਤ ਸਰਕਾਰ ਨੇ ਡਾਕ ਟਿਕਟ ਜਾਰੀ ਕੀਤੀ ਹੈ। ਇਹ ਟਿਕਟ ਉੱਪ-ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੇ ਕੀਤੀ। ਇਸ ਮੌਕੇ ਉੱਪ-ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੇ ਅੱਤਵਾਦ ਨੂੰ ਵੱਡੀ ਸਮੱਸਿਆ ਦੱਸਦਿਆਂ ਕਿਹਾ ਹੈ ਕਿ ਜਦੋਂ ਤੱਕ ਇਸ ਨੂੰ ਖ਼ਤਮ ਨਹੀਂ ਕੀਤਾ ਜਾਂਦਾ, ਉਦੋਂ ਤਕ ਇਹ ਸੰਕਟ ਲੋਕਾਂ ਦੇ ਖ਼ੁਸ਼ਹਾਲ ਜੀਵਨ ਲਈ ਕੀਤੀਆਂ ਜਾਣ ਵਾਲੀਆਂ ਕੋਸ਼ਿਸ਼ਾਂ ਨੂੰ ਅਸਫਲ ਕਰਦਾ ਰਹੇਗਾ।
ਅੱਤਵਾਦ ਵੱਡੀ ਸਮੱਸਿਆ, ਅਮਨ ਬਿਨ੍ਹਾਂ ਵਿਕਾਸ ਅਸੰਭਵ: ਨਾਇਡੂ - ਭਾਰਤ ਸਰਕਾਰ ਨੇ ਡਾਕ ਟਿਕਟ ਜਾਰੀ ਕੀਤੀ
ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਇੰਦਰ ਕੁਮਾਰ ਗੁਜਰਾਲ ਦੇ ਜਨਮ ਦਿਨ ਮੌਕੇ 'ਤੇ ਭਾਰਤ ਸਰਕਾਰ ਨੇ ਡਾਕ ਟਿਕਟ ਜਾਰੀ ਕੀਤੀ ਹੈ। ਇਹ ਟਿਕਟ ਉੱਪ-ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੇ ਕੀਤੀ।

ਅੱਤਵਾਦ ਵੱਡੀ ਸਮੱਸਿਆ, ਅਮਨ ਬਿਨ੍ਹਾਂ ਵਿਕਾਸ ਅਸੰਭਵ: ਨਾਇਡੂ
ਉਨ੍ਹਾਂ ਨੇ ਦੱਖਣੀ ਏਸ਼ੀਆਈ ਖੇਤਰ ਸਹਿਯੋਗ ਸੰਗਠਨ (ਸਾਰਕ) ਗਰੁੱਪ ਦੇ ਦੇਸ਼ਾਂ ਨੂੰ ਇਸ ਲਈ ਇਕਜੁੱਟ ਹੋ ਕੇ ਇਮਾਨਦਾਰੀ ਨਾਲ ਕੋਸ਼ਿਸ ਕਰਨ ਦੀ ਜ਼ਰੂਰਤ ਵੱਲ ਧਿਆਨ ਕੇਂਦਰ ਕਰਨ ਨੂੰ ਕਿਹਾ ਹੈ। ਇਸੇ ਨਾਲ ਹੀ ਉਨ੍ਹਾਂ ਕਿਹਾ ਕਿ ਤਰੱਕੀ ਜ਼ਰੂਰੀ ਹੈ ਕਿਉਂਕਿ ਇਸ ਤੋਂ ਬਗ਼ੈਰ ਕੋਈ ਵਿਕਾਸ ਨਹੀਂ ਹੋ ਸਕਦਾ।