ਪੰਜਾਬ

punjab

ETV Bharat / bharat

ਮਾਤਾ ਚੰਦ ਕੌਰ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਜੰਤਰ-ਮੰਤਰ 'ਤੇ ਬੈਠੇ ਨਾਮਧਾਰੀ

ਨਾਮਧਾਰੀ ਗੁਰੂ ਮਾਤਾ ਚੰਦ ਕੌਰ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਨਾ ਹੋਣ ਕਰਕੇ ਵੀਰਵਾਰ ਨੂੰ ਹਜ਼ਾਰਾਂ ਦੀ ਗਿਣਤੀ ਵਿੱਚ ਨਾਮਧਾਰੀ ਸੰਗਤ ਨੇ ਜੰਤਰ-ਮੰਤਰ (ਨਵੀਂ ਦਿੱਲੀ) ਵਿੱਚ ਪ੍ਰਦਰਸ਼ਨ ਕੀਤਾ।

ਫ਼ੋਟੋ
ਫ਼ੋਟੋ

By

Published : Dec 12, 2019, 7:26 PM IST

ਨਵੀਂ ਦਿੱਲੀ: ਨਾਮਧਾਰੀ ਗੁਰੂ ਮਾਤਾ ਚੰਦ ਕੌਰ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਨਾ ਹੋਣ ਕਰਕੇ ਵੀਰਵਾਰ ਨੂੰ ਹਜ਼ਾਰਾਂ ਦੀ ਗਿਣਤੀ ਵਿੱਚ ਨਾਮਧਾਰੀ ਸੰਗਤ ਨੇ ਜੰਤਰ-ਮੰਤਰ (ਨਵੀਂ ਦਿੱਲੀ) ਵਿੱਚ ਪ੍ਰਦਰਸ਼ਨ ਕੀਤਾ। ਸੰਗਤ ਨੇ ਰਾਜਨੀਤਿਕ ਦਬਾਅ ਦੇ ਤਹਿਤ ਜਾਂਚ ਏਜੰਸੀਆਂ ਤੇ ਪੁਲਿਸ 'ਤੇ ਮਾਤਾ ਚੰਦ ਕੌਰ ਜੀ ਦੇ ਹਥਿਆਰਾਂ ਨੂੰ ਜਾਣਬੂਝ ਕੇ ਗ੍ਰਿਫ਼ਤਾਰ ਨਾ ਕਰਨ ਦੇ ਦੋਸ਼ ਲਾਏ।

ਵੀਡੀਓ

ਇਸ ਬਾਰੇ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਦੇ ਇਸ਼ਾਰੇ 'ਤੇ ਹੀ ਪੰਜਾਬ ਪੁਲਿਸ ਤੇ CBI ਨੇ ਹੁਣ ਤੱਕ ਮਾਤਾ ਚੰਦ ਕੌਰ ਦੇ ਹਥਿਆਰਾਂ ਨੂੰ ਕਾਬੂ ਨਹੀਂ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਜਿਵੇਂ ਹੈਦਰਾਬਾਦ ਵਿੱਚ ਮਹਿਲਾ ਡਾਕਟਰ ਦੇ ਹਥਿਆਰਾਂ ਦਾ ਐਨਕਾਊਂਟਰ ਕਰਕੇ ਇਨਸਾਫ਼ ਕੀਤਾ ਗਿਆ, ਉਸੇ ਤਰ੍ਹਾਂ ਉਨ੍ਹਾਂ ਨੂੰ ਉਮੀਦ ਹੈ ਕਿ ਮੋਦੀ ਸਰਕਾਰ ਇਸ ਮਾਮਲੇ ਵਿੱਚ ਵੀ ਇਨਸਾਫ਼ ਕਰੇਗੀ। ਇਸ ਦੇ ਚਲਦਿਆਂ ਨਾਮਧਾਰੀ ਸੰਗਤ ਨੇ ਜੰਤਰ-ਮੰਤਰ 'ਤੇ ਧਰਨਾ ਦੇ ਕੇ ਮੋਦੀ ਸਰਕਾਰ ਨੂੰ ਮੰਗ ਪੱਤਰ ਵੀ ਸੌਂਪਿਆ।

ਦੱਸ ਦਈਏ, ਮਾਤਾ ਚੰਦ ਕੌਰ ਦਾ 4 ਸਾਲ ਪਹਿਲਾਂ ਕਤਲ ਕੀਤਾ ਗਿਆ ਸੀ ਪਰ ਹੁਣ ਤੱਕ ਮਾਤਾ ਚੰਦ ਕੌਰ ਦੇ ਕਾਤਲਾਂ ਨੂੰ ਫੜਿਆ ਨਹੀਂ ਗਿਆ। ਇਸ ਦੇ ਚਲਦਿਆਂ ਨਾਮਧਾਰੀ ਸੰਗਤ ਵਿੱਚ ਕਾਫ਼ੀ ਰੋਸ ਹੈ ਜਿਸ ਕਰਕੇ ਅੱਜ ਉਨ੍ਹਾਂ ਨੂੰ ਇਨਸਾਫ਼ ਲਈ ਜੰਤਰ-ਮੰਤਰ ਵਿਖੇ ਧਰਨਾ ਦੇਣ ਲਈ ਮਜਬੂਰ ਹੋਣਾ ਪਿਆ। ਹੁਣ ਵੇਖਣ ਵਾਲੀ ਗੱਲ ਇਹ ਹੈ ਕਿ ਮੋਦੀ ਸਰਕਾਰ ਨਾਮਧਾਰੀ ਸੰਗਤ ਦੀ ਉਮੀਦਾਂ 'ਤੇ ਖਰੀ ਉਤਰਦੀ ਹੈ ਜਾਂ ਨਹੀਂ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ?

ABOUT THE AUTHOR

...view details