ਪੰਜਾਬ

punjab

ETV Bharat / bharat

ਝਾਰਖੰਡ ਵਿਧਾਨ ਸਭਾ ਚੋਣਾਂ: PM ਮੋਦੀ ਨੇ ਹੇਮੰਤ ਸੋਰੇਨ ਅਤੇ ਜੇ.ਐਮ.ਐਮ ਨੂੰ ਦਿੱਤੀ ਵਧਾਈ

ਝਾਰਖੰਡ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੇਮੰਤ ਸੋਰੇਨ ਅਤੇ ਜੇ.ਐਮ.ਐਮ ਦੀ ਅਗਵਾਈ ਵਾਲੇ ਗੱਠਜੋੜ ਨੂੰ ਜਿੱਤ ਦੀ ਵਧਾਈ ਦਿੱਤੀ ਹੈ।

ਝਾਰਖੰਡ ਵਿਧਾਨ ਸਭਾ ਚੋਣਾਂ
ਫ਼ੋਟੋ

By

Published : Dec 24, 2019, 12:36 AM IST

ਨਵੀਂ ਦਿੱਲੀ: ਝਾਰਖੰਡ ਵਿਧਾਨ ਸਭਾ ਚੋਣਾਂ ਵਿੱਚ 65 ਪਾਰ ਦਾ ਨਾਅਰਾ ਲਗਾਉਣ ਵਾਲੀ ਭਾਜਪਾ ਸਰਕਾਰ ਤੋਂ ਹੀ ਬਾਹਰ ਹੋ ਗਈ। ਭਾਜਪਾ ਸਿਰਫ਼ 25 ਸੀਟਾਂ 'ਤੇ ਹੀ ਸਿਮਟ ਕੇ ਰਹਿ ਗਈ ਹੈ। ਝਾਰਖੰਡ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੇਮੰਤ ਸੋਰੇਨ ਅਤੇ ਜੇ.ਐਮ.ਐਮ ਦੀ ਅਗਵਾਈ ਵਾਲੇ ਗੱਠਜੋੜ ਨੂੰ ਮੁਬਾਰਕਬਾਦ ਦਿੰਦੇ ਹੋਏ ਸੂਬੇ ਦੀ ਸੇਵਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਹਨ।

ਪੀਐਮ ਮੋਦੀ ਨੇ ਕਿਹਾ ਕਿ ਝਾਰਖੰਡ ਚੋਣਾਂ ਵਿੱਚ ਜਿੱਤ ਲਈ ਹੇਮੰਤ ਸੋਰੇਨ ਅਤੇ ਜੇਐਮਐਮ ਦੀ ਅਗਵਾਈ ਵਾਲੇ ਗੱਠਜੋੜ ਨੂੰ ਵਧਾਈਆਂ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਭਾਜਪਾ ਨੂੰ ਕਈ ਸਾਲਾਂ ਤੋਂ ਸੂਬੇ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਮੈਂ ਪਾਰਟੀ ਲਈ ਵਰਕਰਾਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਾ ਹਾਂ। ਆਉਣ ਵਾਲੇ ਸਮੇਂ ਵਿੱਚ ਅਸੀਂ ਸੂਬੇ ਦੀ ਸੇਵਾ ਅਤੇ ਰਾਜ ਦੇ ਲੋਕਾਂ ਦੇ ਕੇਂਦ੍ਰਿਤ ਮੁੱਦਿਆਂ ਨੂੰ ਚੁੱਕਦੇ ਰੱਖਾਂਗੇ। ਦੂਜੇ ਪਾਸੇ ਝਾਰਖੰਡ ਵਿਧਾਨ ਸਭਾ ਚੋਣ ਨਤੀਜੇ ਬਾਰੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਦਾ ਬਿਆਨ ਵੀ ਸਾਹਮਣੇ ਆਇਆ ਹੈ। ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਝਾਰਖੰਡ ਵਿਧਾਨ ਸਭਾ ਚੋਣਾਂ ਦੇ ਫ਼ਤਵੇ ਦਾ ਸਤਿਕਾਰ ਕਰਦੀ ਹੈ ਅਤੇ ਪਾਰਟੀ ਦੇ ਵਿਰੋਧੀ ਗੱਠਜੋੜ ਤੋਂ ਮਿਲੀ ਹਾਰ ਨੂੰ ਮਨਜ਼ੂਰ ਕਰਦੀ ਹੈ।

ਉੱਥੇ ਹੀ ਦੂਜੇ ਪਾਸੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਭਾਜਪਾ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਤੁਸੀਂ ਰੁਜ਼ਗਾਰ ਮੁਹੱਈਆ ਨਹੀਂ ਕਰਵਾ ਸਕੇ ਅਤੇ ਅਰਥਚਾਰੇ ਨੂੰ ਵੀ ਤਬਾਹ ਕਰ ਦਿੱਤਾ, ਇਸੇ ਲਈ ਤੁਸੀਂ ਨਫ਼ਰਤ ਦੇ ਪਿੱਛੇ ਛੁਪੇ ਹੋਏ ਹੋ। ਦੇਸ਼ ਤੁਹਾਨੂੰ ਸੰਵਿਧਾਨ 'ਤੇ ਹਮਲਾ ਕਰਨ ਦੀ ਆਗਿਆ ਨਹੀਂ ਦੇਵੇਗਾ, ‘ਭਾਰਤ ਮਾਂ ਦੀ ਆਵਾਜ਼ ਨੂੰ ਦਬਾਉਣ ਨਹੀਂ ਦੇਵੇਗਾ। ਦੇਸ਼ ਦੇ ਅਰਥਚਾਰੇ ਨੂੰ ਨਿਸ਼ਾਨਾ ਬਣਾਉਂਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਤੁਸੀਂ ਦੇਸ਼ ਨੂੰ ਦੱਸੋ ਕਿ ਸਾਡੀ ਵਿਕਾਸ ਦਰ 9 ਤੋਂ 4 ਫੀਸਦ ਤੱਕ ਕਿਵੇਂ ਹੇਠਾਂ ਆ ਗਈ ਹੈ?

ABOUT THE AUTHOR

...view details