ਨਵੀਂ ਦਿੱਲੀ: ਕੈਨੇਡਾ ਵਿੱਚ 21 ਅਕਤੂਬਰ ਨੂੰ ਸੰਸਦੀ ਚੋਣਾਂ ਹੋਈਆਂ। ਇਨ੍ਹਾਂ ਚੋਣਾਂ ਵਿੱਚ ਜਸਟਿਨ ਟਰੂਡੋ ਦੇ ਮੁੜ ਤੋਂ ਸੱਤਾ ਉੱਤੇ ਕਾਬਜ਼ ਹੋਣ ਦੀ ਸੰਭਾਵਨਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਸਟਿਨ ਟਰੂਡੋ ਨੂੰ ਟਵੀਟ ਕਰਕੇ ਜਿੱਤ ਦੀ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਜਸਟਿਨ ਟਰੂਡੋ ਨੂੰ ਟਵੀਟ ਕਰ ਦਿੱਤੀ ਵਧਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਸਟਿਨ ਟਰੂਡੋ ਨੂੰ ਟਵੀਟ ਕਰਕੇ ਜਿੱਤ ਦੀ ਵਧਾਈ ਦਿੱਤੀ ਹੈ। ਇਨ੍ਹਾਂ ਚੋਣਾਂ ਵਿੱਚ ਜਸਟਿਨ ਟਰੂਡੋ ਦੇ ਮੁੜ ਤੋਂ ਸੱਤਾ ਉੱਤੇ ਕਾਬਜ਼ ਹੋਣ ਦੀ ਸੰਭਾਵਨਾ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਜਸਟਿਨ ਟਰੂਡੋ ਨੂੰ ਟਵੀਟ ਕਰ ਦਿੱਤੀ ਵਧਾਈ
ਪ੍ਰਧਾਨ ਮੰਤਰੀ ਮੋਦਾ ਨੇ ਟਵੀਟ ਕਰਦਿਆਂ ਲਿਖਿਆ, "ਜਸਟਿਨ ਟਰੂਡੋ ਨੂੰ ਵਧਾਈ, ਭਾਰਤ ਅਤੇ ਕੈਨੇਡਾ ਸਾਂਝੀਆਂ ਕਦਰਾਂ ਕੀਮਤਾਂ ਅਤੇ ਲੋਕਤੰਤਰ ਦੇ ਨਾਲ-ਨਾਲ ਮਜ਼ਬੂਤ ਬਹੁਲਤਾ ਨਾਲ ਜੁੜੇ ਹੋਏ ਹਨ। ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ ਦੀ ਉਮੀਦ ਹੈ।"
ਦੱਸ ਦਈਏ ਕਿ ਜਸਟਿਨ ਟਰੂਡੋ ਦੀ ਪਾਰਟੀ ਲਿਬਰਲ ਆਫ਼ ਕੈਨੇਡਾ ਨੂੰ 338 ਵਿੱਚੋਂ 156 ਸੀਟਾਂ ਉੱਤੇ ਜਿੱਤ ਮਿਲੀ ਹੈ। ਸਤੰਬਰ 2015 ਵਿੱਚ ਜਸਟਿਨ ਟਰੂਡੋ, ਕੰਜ਼ਰਵੇਟਿਵ ਪਾਰਟੀ ਦੇ ਸਟੀਪਨ ਹਾਰਪਰ ਨੂੰ ਹਰਾ ਕੇ ਪ੍ਰਧਾਨ ਮੰਤਰੀ ਬਣੇ ਸਨ।