ਨਵੀਂ ਦਿੱਲੀ : ਲੋਕ ਸਭਾ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰਨ ਮਗਰੋਂ ਅੱਜ ਨਰਿੰਦਰ ਮੋਦੀ ਮੁੜ ਦੂਜੀ ਵਾਰ ਦੇ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ ਉਹ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪੁੱਜੇ।
ਸਹੁੰ ਚੁੱਕਣ ਤੋਂ ਪਹਿਲਾਂ ਨਰਿੰਦਰ ਮੋਦੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਨਰਿੰਦਰ ਮੋਦੀ ਅੱਜ ਦੂਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਪ੍ਰਧਾਨ ਮੰਤਰੀ ਦੀ ਸਹੁੰ ਚੁੱਕਣ ਤੋਂ ਪਹਿਲਾਂ ਨਰਿੰਦਰ ਮੋਦੀ ਅੱਜ ਸਵੇਰੇ ਰਾਜਘਾਟ ਪੁੱਜ ਕੇ ਉਨ੍ਹਾਂ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਬਾਜਪਾਈ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।
ਨਰਿੰਦਰ ਮੋਦੀ ਅੱਜ ਸਵੇਰੇ ਰਾਜਘਾਟ ਅਤੇ ਅਟਲ ਸਮਾਧੀ ਪੁੱਜੇ। ਇਥੇ ਉਨ੍ਹਾਂ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਬਾਜਪਾਈ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਤੋਂ ਬਾਅਦ ਨਰਿੰਦਰ ਮੋਦੀ ਨੈਸ਼ਨਲ ਵਾਰ ਮੈਮੋਰੀਅਲ ਪੁੱਜੇ ਇਥੇ ਉਨ੍ਹਾਂ ਨੇ ਦੇਸ਼ ਲਈ ਜਾਨ ਵਾਰਨ ਵਾਲੇ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ।
ਦੱਸਣਯੋਗ ਹੈ ਕਿ ਸਹੁੰ ਚੁੱਕ ਸਮਾਰੋਹ ਅੱਜ ਸ਼ਾਮ ਨੂੰ ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਕੀਤਾ ਗਿਆ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁਕਾਉਣਗੇ। ਪ੍ਰਧਾਨ ਮੰਤਰੀ ਤੋਂ ਇਲਾਵਾ ਹੋਰ 70 ਮੰਤਰੀ ਸਹੁੰ ਚੁੱਕਣਗੇ। ਇਸ ਸਹੁੰ ਚੁੱਕ ਸਮਾਗਮ ਵਿੱਚ 6500 ਤੋਂ ਵੱਧ ਮਹਿਮਾਨ ਪਹੁੰਚਣਗੇ। ਵਿਰੋਧੀ ਧਿਰ ਸਮੇਤ ਕਈ ਵੱਡੇ ਸਿਆਸੀ ਆਗੂ ਇਸ ਸਮਾਗਮ ਵਿੱਚ ਹਿੱਸਾ ਲੈਣਗੇ। ਇਸ ਸਮਾਗਮ ਵਿੱਚ ਦੇਸ਼ ਦੇ ਨੇਤਾ, ਵਿਰੋਧੀ ਧਿਰ ਦੇ ਆਗੂ ,ਖੇਡਾਂ ਅਤੇ ਬਾਲੀਵੁੱਡ ਦੇ ਕਈ ਮਸ਼ਹੂਰ ਲੋਕ ਸ਼ਾਮਲ ਹੋਣਗੇ। ਨਰਿੰਦਰ ਮੋਦੀ ਦੇ ਕੈਬਿਨੇਟ 'ਚ ਇਸ ਵਾਰ ਨਵੇਂ ਚਿਹਰੇ ਸ਼ਾਮਲ ਹੋ ਸਕਦੇ ਹਨ।