ਪੰਜਾਬ

punjab

ETV Bharat / bharat

ਜਵਾਨਾਂ ਦੀ ਸ਼ਹੀਦੀ ਵਿਅਰਥ ਨਹੀਂ ਜਾਵੇਗੀ: ਪੀਐਮ ਮੋਦੀ

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸ਼ਹੀਦੀ ਵਿਅਰਥ ਨਹੀਂ ਜਾਵੇਗੀ। ਲੱਦਾਖ ਦੀ ਗਲਵਾਨ ਘਾਟੀ ਵਿਖੇ ਭਾਰਤੀ ਅਤੇ ਚੀਨੀ ਫ਼ੌਜੀਆਂ ਦੀ ਝੜਪ ਵਿੱਚ ਭਾਰਤ ਦੇ 20 ਜਵਾਨ ਸ਼ਹੀਦ ਹੋ ਗਏ ਹਨ।

ਗਲਵਾਨ ਘਾਟੀ: ਨਰਿੰਦਰ ਮੋਦੀ ਨੇ ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
ਗਲਵਾਨ ਘਾਟੀ: ਨਰਿੰਦਰ ਮੋਦੀ ਨੇ ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

By

Published : Jun 17, 2020, 4:33 PM IST

ਨਵੀਂ ਦਿੱਲੀ: ਲੱਦਾਖ ਦੀ ਗਲਵਾਨ ਘਾਟੀ ਵਿਖੇ ਭਾਰਤੀ ਫ਼ੌਜ ਦੇ ਜਵਾਨਾਂ ਅਤੇ ਚੀਨੀ ਜਵਾਨਾਂ ਵਿੱਚ ਹੋਈ ਖ਼ੂਨੀ ਝੜਪ ਵਿੱਚ ਭਾਰਤ ਦੇ 20 ਜਵਾਨ ਸ਼ਹੀਦੀ ਪਾ ਗਏ।

ਵੇਖੋ ਵੀਡੀਓ।

ਇਸ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ ਅਤੇ 2 ਮਿੰਟ ਦਾ ਮੌਨ ਵੀ ਰੱਖਿਆ।

ਪ੍ਰਧਾਨ ਮੰਤਰੀ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਇੱਕ ਮੀਟਿੰਗ ਦੌਰਾਨ ਕਿਹਾ ਕਿ ਸਾਡੇ ਇਨ੍ਹਾਂ ਜਵਾਨਾਂ ਦੀ ਸ਼ਰਧਾਂਜਲੀ ਵਿਅਰਥ ਨਹੀਂ ਜਾਵੇਗੀ।

ਮੋਦੀ ਨੇ ਕਿਹਾ ਕਿ ਸਾਡੇ ਲਈ ਭਾਰਤੀ ਦੀ ਅਖੰਡਤਾ ਅਤੇ ਪ੍ਰਭੂਸੱਤਾ ਸਰਵਉੱਚ ਹੈ। ਇਸ ਦੀ ਰੱਖਿਆ ਕਰਨਾ ਸਾਡਾ ਫ਼ਰਜ਼ ਹੈ ਅਤੇ ਸਾਨੂੰ ਇਸ ਤੋਂ ਕੋਈ ਰੋਕ ਨਹੀਂ ਸਕਦਾ।

ਉਨ੍ਹਾਂ ਨੇ ਕਿਹਾ ਕਿ ਇਸ ਬਾਰੇ ਕਿਸੇ ਨੂੰ ਵੀ ਕੋਈ ਭੁਲੇਖਾ ਨਹੀਂ ਰੱਖਣਾ ਚਾਹੀਦਾ। ਭਾਰਤ ਬੱਸ ਸ਼ਾਂਤੀ ਚਾਹੁੰਦਾ ਹੈ, ਪਰ ਉਕਸਾਉਣ ਉੱਤੇ ਭਾਰਤ ਹਰ ਜਵਾਬ ਦੇਣ ਲਈ ਸਮਰੱਥ ਹੈ।

ABOUT THE AUTHOR

...view details