ਨਵੀਂ ਦਿੱਲੀ:ਲੋਕ ਸਭਾ ਚੋਣਾਂ 'ਚ ਵੱਡੀ ਜਿੱਤ ਹਾਸਲ ਕਰਨ ਤੋਂ ਬਾਅਦ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਦੀ ਤਾਰੀਖ਼ ਤੈਅ ਹੋ ਗਈ ਹੈ। ਨਰਿੰਦਰ ਮੋਦੀ 30 ਮਈ, ਸ਼ੁੱਕਰਵਾਰ ਸ਼ਾਮ 7 ਵਜੇ ਰਾਸ਼ਟਰਪਤੀ ਭਵਨ ਵਿੱਚ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ। ਰਾਸ਼ਟਰਪਤੀ ਭਵਨ ਨੇ ਟਵੀਟ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਨਰਿੰਦਰ ਮੋਦੀ ਨਾਲ ਕਈ ਮੰਤਰੀ ਸਹੁੰ ਚੁੱਕਣਗੇ।
30 ਮਈ ਨੂੰ ਸ਼ਾਮ 7 ਵਜੇ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ ਨਰਿੰਦਰ ਮੋਦੀ - ਪ੍ਰਧਾਨ ਮੰਤਰੀ
ਨਰਿੰਦਰ ਮੋਦੀ 30 ਮਈ, ਸ਼ੁੱਕਰਵਾਰ ਸ਼ਾਮ 7 ਵਜੇ ਰਾਸ਼ਟਰਪਤੀ ਭਵਨ ਵਿੱਚ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਰਾਸ਼ਟਰਪਤੀ ਭਵਨ ਨੇ ਟਵੀਟ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਨਰਿੰਦਰ ਮੋਦੀ ਦੇ ਨਾਲ ਕਈ ਮੰਤਰੀ ਵੀ ਸਹੁੰ ਚੁੱਕਣਗੇ।
ਪ੍ਰਧਾਨ ਮੰਤਰੀ ਮੋਦੀ
ਦੱਸਣਯੋਗ ਹੈ ਕਿ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਨੇ ਇਤਿਹਾਸਕ ਜਿੱਤ ਪ੍ਰਾਪਤ ਕੀਤੀ ਹੈ। ਮੋਦੀ ਦੇਸ਼ ਦੇ ਪਹਿਲੇ ਗੈਰ-ਕਾਂਗਰਸੀ ਪ੍ਰਧਾਨ ਮੰਤਰੀ ਬਣੇ, ਜੋ ਪੂਰਨ ਬਹੁਮਤ ਨਾਲ ਸੱਤਾ 'ਚ ਵਾਪਸ ਆਏ ਹਨ। ਭਾਜਪਾ ਨੇ ਨਾ ਸਿਰਫ ਆਪਣੇ ਆਪ ਵਿਚ ਬਹੁਮਤ ਹਾਸਲ ਕੀਤਾ, ਸਗੋਂ ਆਪਣੇ ਸਹਿਯੋਗੀਆਂ ਨਾਲ 350 ਦੇ ਅੰਕੜੇ ਨੂੰ ਵੀ ਛੋਹ ਲਿਆ। ਭਾਜਪਾ ਅਤੇ ਇਸ ਦੇ ਸਹਿਯੋਗੀਆਂ ਨੇ ਇਸ ਵਾਰ 2014 ਤੋਂ ਵੀ ਵੱਡੀ ਜਿੱਤ ਹਾਸਲ ਕੀਤੀ ਹੈ। ਭਾਜਪਾ ਨੂੰ 303 ਸੀਟਾਂ ਮਿਲੀਆਂ, ਐਨਡੀਏ ਨੂੰ 352 ਸੀਟਾਂ ਮਿਲੀਆਂ ਹਨ। ਦੂਜੇ ਪਾਸੇ, ਕਾਂਗਰਸ ਸਿਰਫ 52 ਸੀਟਾਂ 'ਚ ਜਿੱਤ ਹਾਸਲ ਕਰ ਪਾਈ ਹੈ।
Last Updated : May 26, 2019, 10:03 PM IST