ਨਵੀਂ ਦਿੱਲੀ: ਕੇਂਦਰੀ ਮੰਤਰੀ ਰਾਮਵਿਲਾਸ ਪਾਸਵਾਨ ਦਾ ਦਿੱਲੀ ਦੇ ਫੋਰਟਿਸ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਇਸ ਸਬੰਧੀ ਉਨ੍ਹਾਂ ਦੇ ਪੁੱਤਰ ਚਿਰਾਗ ਪਾਸਵਾਨ ਨੇ ਜਾਣਕਾਰੀ ਦਿੱਤੀ ਸੀ। ਦੇਹਾਂਤ ਤੋਂ ਬਾਅਦ ਸ਼ੁੱਕਰਵਾਰ ਨੂੰ ਕੇਂਦਰੀ ਮੰਤਰੀ ਰਾਮਵਿਲਾਸ ਪਾਸਵਾਨ ਦੀ ਮ੍ਰਿਤਕ ਦੇਹ ਨੂੰ ਆਖਰੀ ਦਰਸ਼ਨਾਂ ਲਈ ਸਵੇਰੇ 10 ਵਜੇ ਉਨ੍ਹਾਂ ਦੀ ਰਿਹਾਇਸ 'ਤੇ 12 ਵਜੇ ਜਨਪਥ 'ਤੇ ਹਸਪਤਾਲ ਦੀ ਸਾਰੀ ਕਾਰਗੁਜ਼ਾਰੀ ਕਰਨ ਤੋਂ ਬਾਅਦ ਲੈ ਜਾਇਆ ਜਾਵੇਗਾ। ਦੁਪਹਿਰ 2 ਵਜੇ ਤੋਂ ਬਾਅਦ ਮਰਹੂਮ ਰਾਮਵਿਲਾਸ ਪਾਸਵਾਨ ਦੀ ਮ੍ਰਿਤਕ ਦੇਹ ਨੂੰ ਪਟਨਾ ਦੇ ਲੋਕ ਜਨਸ਼ਕਤੀ ਦਫ਼ਤਰ ਵਿੱਚ ਲੈ ਜਾਇਆ ਜਾਵੇਗਾ। ਫਿਰ 10 ਅਕਤੂਬਰ ਨੂੰ ਅੰਤਿਮ ਸਸਕਾਰ ਪਟਨਾ ਵਿੱਚ ਕੀਤਾ ਜਾਵੇਗਾ।
ਦੱਸ ਦਈਏ ਕਿ ਗ੍ਰਹਿ ਮੰਤਰਾਲੇ ਨੇ ਕਿਹਾ ਕਿ 9 ਅਕਤੂਬਰ ਨੂੰ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ ਰਾਜਧਾਨੀਆਂ ਵਿੱਚ ਕੌਮੀ ਝੰਡਾ ਅੱਧਾ ਝੁਕਿਆ ਰਹੇਗਾ। ਇਹ ਖ਼ਪਤਕਾਰ, ਖ਼ੁਰਾਕ ਅਤੇ ਜਨਤਕ ਵੰਡ ਮੰਤਰੀ, ਰਾਮ ਵਿਲਾਸ ਪਾਸਵਾਨ ਦੇ ਸਨਮਾਨ ਵਿੱਚ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਮਰਹੂਮ ਪਤਵੰਤਿਆਂ ਦੇ ਸਨਮਾਨ ਵਜੋਂ ਰਾਸ਼ਟਰੀ ਝੰਡੇ ਨੂੰ ਅੱਧਾ ਝੁਕਾਇਆ ਜਾਂਦਾ ਹੈ।
ਭਾਰਤ ਸਰਕਾਰ ਨੇ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਪੁੱਤਰ ਚਿਰਾਗ ਪਾਸਵਾਨ ਨੇ ਟਵੀਟ ਕਰਕੇ ਦੁੱਖ ਪ੍ਰਗਟ ਕੀਤਾ ਹੈ ਤੇ ਲਿਖਿਆ ਕਿ ਹੁਣ ਪਾਪਾ ਇਸ ਦੁਨੀਆ ਵਿੱਚ ਨਹੀਂ ਹਨ, ਪਰ ਮੈਨੂੰ ਪਤਾ ਹੈ ਕਿ ਤੁਸੀਂ ਜਿੱਥੇ ਵੀ ਹੋ ਮੇਰੇ ਨਾਲ ਹੋ। ਇਸ ਤੋਂ ਇਲਾਵਾ ਰਾਸ਼ਟਰਪਟੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ, ਭਾਜਪਾ ਦੋ ਕੌਮੀ ਪ੍ਰਧਾਨ ਜੇਪੀ ਨੱਡਾ, ਕੇਂਦਰੀ ਮੰਤਰੀ ਗਿਰੀਰਾਜ ਸਿੰਘ, ਉੱਪ ਮੁੱਖ ਮੰਤਰੀ ਸੁਸ਼ੀਲ ਮੋਦੀ, ਲਾਲੂ ਪ੍ਰਸਾਦ ਯਾਦਵ, ਆਂਧਰਾ ਪ੍ਰਦੇਸ਼ ਦੇ ਗਵਰਨਰ ਬਿਸਵਾ ਭੂਸ਼ਣ ਹਰੀਚੰਦਨ ਤੇ ਮੁੱਖ ਮੰਤਰੀ ਵਾਈ.ਐਸ ਜਗਨ ਮੋਹਨ ਰੈਡੀ, ਮਹਾਰਾਸ਼ਟਰ ਦੇ ਗਵਰਨਰ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਟਵੀਟ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਕਾਫ਼ੀ ਸਮੇਂ ਤੋਂ ਚੱਲ ਰਹੇ ਸਨ ਬਿਮਾਰ
ਜਾਣਕਾਰੀ ਦੇ ਮੁਤਾਬਕ ਰਾਮਵਿਲਾਸ ਪਾਸਵਾਨ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਦਿੱਲੀ ਦੇ ਇੱਕ ਹਸਪਤਾਲ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। 74 ਸਾਲਾ ਰਾਮ ਵਿਲਾਸ ਪਾਸਵਾਨ ਦੀ ਕੁਝ ਦਿਨ ਪਹਿਲਾਂ ਹਾਰਟ ਸਰਜਰੀ ਵੀ ਹੋਈ ਸੀ।
ਨਰਿੰਦਰ ਮੋਦੀ ਨੇ ਫ਼ੋਨ 'ਤੇ ਹਾਲ ਵੀ ਪੁੱਛਿਆ ਸੀ