ਨਵੀਂ ਦਿੱਲੀ: ਮਹਾਤਮਾ ਗਾਂਧੀ ਦੀ 150ਵੀਂ ਜਯੰਤੀ ਮੌਕੇ ਦੁਨੀਆ ਭਰ ਵਿੱਚ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਵੀ ਵਿਸ਼ਾਲ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ। ਇਸ ਮੌਕੇ ਨਵੀਂ ਦਿੱਲੀ ਦੇ ਰਾਜਘਾਟ 'ਚ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਣੇ ਕਈ ਸਿਆਸੀ ਆਗੂ ਪੁੱਜੇ।
ਇਸ ਤੋਂ ਪਹਿਲਾਂ ਰਾਸ਼ਟਰਪਤੀ ਨੇ ਟਵੀਟ ਕੀਤਾ ਸੀ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 150ਵੀਂ ਜਯੰਤੀ ਸਾਡੇ ਸਾਰਿਆਂ ਲਈ ਇੱਕ ਮੌਕਾ ਹੈ ਕਿ ਅਸੀ ਆਪਣੇ ਆਪ ਨੂੰ ਸੱਚ, ਅਹਿੰਸਾ, ਸਦਭਾਵਨਾ, ਨੈਤਿਕਤਾ ਅਤੇ ਸਾਦਗੀ ਦੇ ਆਦਰਸ਼ਾਂ ਨੂੰ ਸਮਰਪਿਤ ਕਰੀਏ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਮਨੁੱਖਤਾ ਲਈ ਮਿਸਾਲ ਹਨ। ਉਹ ਹਮੇਸ਼ਾ ਸਾਡੇ ਮਾਰਗ ਦਰਸ਼ਕ ਬਣੇ ਰਹਿਣਗੇ।