ਪੰਜਾਬ

punjab

ETV Bharat / bharat

JNU ਹਿੰਸਾ: ਮੁੰਬਈ ਵਿੱਚ ਪ੍ਰਦਰਸ਼ਨ ਕਰਦੇ ਵਿਦਿਆਰਥੀਆਂ ਨੂੰ ਪੁਲਿਸ ਨੇ ਗੇਟਵੇ ਆਫ਼ ਇੰਡੀਆ ਤੋਂ ਹਟਾਇਆ

ਮੁੰਬਈ ਦੇ ਗੇਟਵੇ ਆਫ਼ ਇੰਡੀਆ 'ਤੇ ਵਿਰੋਧ ਕਰ ਰਹੇ ਵਿਦਿਆਰਥੀਆਂ ਨੂੰ ਜ਼ਬਰਦਸਤੀ ਆਜ਼ਾਦ ਮੈਦਾਨ ਲੈ ਜਾਇਆ ਗਿਆ। ਪੜ੍ਹੋ ਪੂਰੀ ਖ਼ਬਰ ....

jnu protest,JNU protest update
ਫ਼ੋਟੋ

By

Published : Jan 7, 2020, 10:11 AM IST

ਨਵੀਂ ਦਿੱਲੀ: ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਵਿਖੇ ਹਿੰਸਾ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਮੰਗਲਵਾਰ ਸਵੇਰੇ ਮੁੰਬਈ ਦੇ ਗੇਟਵੇਅ ਆਫ਼ ਇੰਡੀਆ ਤੋਂ ਆਜ਼ਾਦ ਮੈਦਾਨ ਲਿਜਾਇਆ ਗਿਆ। ਵਿਦਿਆਰਥੀਆਂ ਨੂੰ ਪੁਲਿਸ ਵਲੋਂ ਜ਼ਬਰਦਸਤੀ ਚੁੱਕ ਕੇ ਉੱਥੋ ਸ਼ਿਫ਼ਟ ਕੀਤਾ ਗਿਆ।

ਮਹੱਤਵਪੂਰਣ ਗੱਲ ਇਹ ਹੈ ਕਿ ਸੋਮਵਾਰ ਸ਼ਾਮ ਨੂੰ ਗੇਟਵੇ ਆਫ਼ ਇੰਡੀਆ 'ਤੇ 'ਫ੍ਰੀ ਕਸ਼ਮੀਰ' ਦੇ ਪੋਸਟਰ ਲਹਿਰਾਏ ਗਏ ਸਨ। ਇਸ ਤੋਂ ਬਾਅਦ ਉਥੇ ਮਾਹੌਲ ਖ਼ਰਾਬ ਹੋਣ ਦੀ ਸੰਭਾਵਨਾ ਵੱਧ ਗਈ। ਇਸ ਦੇ ਮੱਦੇਨਜ਼ਰ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ।

ਕਈ ਵਿਦਿਆਰਥੀਆਂ ਨੇ ਸੁਰੱਖਿਆ ਦੇ ਡਰੋਂ ਜੇਐਨਯੂ ਕੈਂਪਸ ਛੱਡਿਆ

ਐਤਵਾਰ ਰਾਤ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਹੋਈ ਹਿੰਸਾ ਤੋਂ ਬਾਅਦ, ਵਿਦਿਆਰਥੀਆਂ ਨੇ ਸੁਰੱਖਿਆ ਦੇ ਡਰ ਤੋੰ ਸੋਮਵਾਰ ਨੂੰ ਕੈਂਪਸ ਛੱਡਣਾ ਸ਼ੁਰੂ ਕਰ ਦਿੱਤਾ। ਕੁਝ ਆਪਣੇ ਘਰਾਂ ਨੂੰ ਪਰਤ ਗਏ ਹਨ ਅਤੇ ਕੁਝ ਆਪਣੇ ਰਿਸ਼ਤੇਦਾਰਾਂ ਕੋਲ ਰਹੇ ਹਨ।

ਉਨ੍ਹਾਂ ਨੂੰ ਆਪਣਾ ਬੈਗ ਹੋਸਟਲ ਦੇ ਬਾਹਰ ਲਿਜਾਉਂਦੇ ਵੇਖਿਆ ਗਿਆ। ਕਈ ਵਿਦਿਆਰਥਣਾਂ, ਜੋ ਦੱਖਣੀ ਦਿੱਲੀ ਵਿੱਚ ਯੂਨੀਵਰਸਿਟੀ ਪਰਿਸਰ ਤੋਂ ਬਾਹਰ ਆ ਰਹੀਆਂ ਸਨ, ਤਾਂ ਉਨ੍ਹਾਂ ਨੇ ਆਪਣਾ ਨਾਂਅ ਗੁਪਤ ਰੱਖਣ ਦੀ ਬੇਨਤੀ ਕੀਤੀ ਅਤੇ ਕਿਹਾ ਕਿ ਐਤਵਾਰ ਨੂੰ ਹੋਈ ਹਿੰਸਾ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ।

ਕੋਇਨਾ ਹੋਸਟਲ ਦੇ ਪੰਚਮ ਨੇ ਕਿਹਾ ਕਿ ਉਹ ਆਪਣੀ ਸੁਰੱਖਿਆ ਦੇ ਡਰੋਂ ਕੈਂਪਸ ਛੱਡ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਮਾਤਾ-ਪਿਤਾ ਉਸ ਦੀ ਸੁਰੱਖਿਆ ਨੂੰ ਲੇ ਕੇ ਚਿੰਤਤ ਹਨ ਅਤੇ ਉਹ ਵਾਪਸ ਹਰਿਆਣਾ ਜਾ ਰਹੀ ਹੈ।

ਨੇਪਾਲ ਦੀ ਇਕ ਵਿਦਿਆਰਥੀ ਨੇ ਕਿਹਾ ਕਿ ਉਸ ਦੇ ਮਾਪਿਆਂ ਨੇ ਉਸ ਨੂੰ ਕੈਂਪਸ ਛੱਡਣ ਲਈ ਕਿਹਾ ਹੈ। ਹਾਲਾਂਕਿ, ਕੁਝ ਅਪਵਾਦ ਵੀ ਵੇਖਣ ਨੂੰ ਮਿਲੇ, ਜਿਨ੍ਹਾਂ ਨੇ ਕਿਹਾ ਕਿ ਉਹ ਹੋਸਟਲ ਨੂੰ ਨਹੀਂ ਛੱਡਣਗੇ, ਉਨ੍ਹਾਂ ਦੀਆਂ ਕੁਝ ਜ਼ਿੰਮੇਵਾਰੀਆਂ ਹਨ।ਜੇਐਨਯੂ ਵਿੱਚ ਹੋਈ ਹਿੰਸਾ ਨੂੰ ਲੈ ਕੇ ਦੇਸ਼ ਭਰ ਵਿੱਚ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਇਸ ਲਈ ਮੁੰਬਈ ਦੇ ਵਿਦਿਆਰਥੀ ਗੇਟਵੇ ਆਫ਼ ਇੰਡੀਆ ਵਿਖੇ ਇਕੱਠੇ ਹੋ ਰਹੇ ਹਨ ਅਤੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ।

ਇਹ ਵੀ ਪੜ੍ਹੋ:ਵਾਰਾਣਸੀ ਰੇਲਵੇ ਸਟੇਸ਼ਨ 'ਤੇ ਸਿੰਗਲ ਯੂਜ਼ ਪਲਾਸਟਿਕ 'ਤੇ ਪਾਬੰਦੀ

ABOUT THE AUTHOR

...view details