ਨਵੀਂ ਦਿੱਲੀ: ਪਾਕਿਸਤਾਨ ਵਿੱਚ ਹਿੰਦੂ, ਸਿੱਖਾਂ, ਇਸਾਈਆਂ, ਹਾਜਰਾ ਅਤੇ ਅਹਿਮਦੀਆ ਵਰਗੀਆਂ ਰਹਿ ਰਹੀਆਂ ਘੱਟ ਗਿਣਤੀਆਂ ਵਿਰੁੱਧ ਹਿੰਸਾ, ਘੱਟ ਗਿਣਤੀਆਂ ਨਾਲ ਸੰਬੰਧਤ ਲੜਕੀਆਂ ਨੂੰ ਅਗਵਾ ਤੇ ਬਲਾਤਕਾਰ, ਧਰਮ ਪਰਿਵਰਤਨ ਅਤੇ ਜਬਰੀ ਵਿਆਹ ਅਤੇ ਘੱਟ ਗਿਣਤੀਆਂ ਦੇ ਧਾਰਮਿਕ ਸਥਾਨਾਂ 'ਤੇ ਹਮਲੇ ਜਾਰੀ ਹਨ। ਉਨ੍ਹਾਂ ਦੇ ਹੱਕ ਵਿੱਚ ਆਵਾਜ਼ ਚੁੱਕ ਰਹੇ ਰਾਸ਼ਟਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਕੋਲੋਂ ਪਾਕਿਸਤਾਨ ਵਿਰੁੱਧ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਜੰਤਰ ਮੰਤਰ ਵਿਖੇ ਰੋਸ ਮਾਰਚ ਕੱਢਿਆ।
ਪ੍ਰਦਰਸ਼ਨ ਕਰਦਿਆਂ ਉਨ੍ਹਾਂ ਨੇ ਜਿੱਥੇ ਪਾਕਿਸਤਾਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ, ਉੱਥੇ ਇਸ ਵਿਸ਼ੇ ਉੱਤੇ ਚਿੰਤਾ ਜਤਾਈ ਹੈ। ਪੰਮਾ ਨੇ ਕਿਹਾ ਕਿ ਘੱਟ ਗਿਣਤੀਆਂ ਦੀਆਂ ਲੜਕੀਆਂ ਉੱਤੇ ਜ਼ੁਲਮ ਕੀਤੇ ਜਾ ਰਹੇ ਹਨ ਜਿਸ ਉਹ ਸਾਰੇ ਡਰੇ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਸਭ ਬਰਦਾਸ਼ ਕਰਨ ਦੇ ਲਾਇਕ ਨਹੀਂ ਹੈ।