ਨਵੀਂ ਦਿੱਲੀ: ਕੋਰੋਨਾ ਸੰਕਟ ਦੇ ਮੱਦੇਨਜ਼ਰ ਪੂਰੇ ਦੇਸ਼ ਵਿੱਚ ਲੌਕਡਾਊਨ 31 ਮਈ ਤੱਕ ਵਧਾ ਦਿੱਤਾ ਗਿਆ ਹੈ। ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਭਾਰਤ ਸਰਕਾਰ ਦੇ ਸਾਰੇ ਮੰਤਰਾਲੇ, ਸੂਬਾ ਸਰਕਾਰਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਰੋਨਾ ਦੇ ਫੈਲਾਅ ਨੂੰ ਰੋਕਣ ਨੂੰ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।
ਗ੍ਰਹਿ ਮੰਤਰਾਲੇ ਵੱਲੋਂ ਜਾਰੀ ਆਦੇਸ਼ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਲੌਕਡਾਊਨ ਦਾ ਚੌਥਾ ਪੜਾਅ 31 ਮਈ 2020 ਤੱਕ ਪ੍ਰਭਾਵੀ ਰਹੇਗਾ ਅਤੇ ਜੋ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰੇਗਾ ਉਸ 'ਤੇ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ (ਐਨਡੀਐਮਏ) ਨੇ ਇਸ ਸਬੰਧ ਵਿੱਚ ਕੇਂਦਰ ਸਰਕਾਰ ਨੂੰ ਸੁਝਾਅ ਦਿੱਤਾ ਸੀ। ਐਨਡੀਐਮਏ ਨੇ ਕਿਹਾ ਸੀ ਕਿ ਕੋਰੋਨਾ ਸੰਕਟ ਨੂੰ ਵੇਖਦੇ ਹੋਏ ਲੌਕਡਾਊਨ 31 ਮਈ ਤੱਕ ਵਧਾਇਆ ਜਾਣਾ ਚਾਹੀਦਾ ਹੈ।
ਗ੍ਰਹਿ ਮੰਤਰਾਲੇ ਵੱਲੋਂ ਜਾਰੀ ਆਦੇਸ਼ ਐਨਡੀਐਮਏ ਨੇ ਕੌਮੀ ਕਾਰਜਕਾਰੀ ਕਮੇਟੀ (ਐਨਈਸੀ) ਨੂੰ ਦਿਸ਼ਾ ਨਿਰਦੇਸ਼ਾਂ ਵਿੱਚ ਸੋਧ ਜਾਰੀ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ, ਜੋ ਕੋਰੋਨਾ ਵਾਇਰਸ ਦੇ ਫੈਲਣ ਦੌਰਾਨ ਆਰਥਿਕ ਗਤੀਵਿਧੀਆਂ ਖੋਲ੍ਹਣ ਦੀ ਜ਼ਰੂਰਤ ਨੂੰ ਧਿਆਨ ਵਿਚ ਰੱਖਦਿਆਂ ਜ਼ਰੂਰੀ ਹਨ।
ਗ੍ਰਹਿ ਮੰਤਰਾਲੇ ਵੱਲੋਂ ਜਾਰੀ ਆਦੇਸ਼ ਦੱਸਣਯੋਗ ਹੈ ਕਿ ਕੋਰੋਨਾ ਮਹਾਂਮਾਰੀ ਕਾਰਨ ਦੇਸ਼ ਦਾ ਪਹਿਲਾ ਲੌਕਡਾਊਨ 25 ਮਾਰਚ ਤੋਂ 14 ਅਪ੍ਰੈਲ ਅਤੇ ਦੂਜਾ ਲੌਕਡਾਊਨ 15 ਅਪ੍ਰੈਲ ਤੋਂ 3 ਮਈ ਤੱਕ ਰੱਖਿਆ ਗਿਆ ਸੀ। ਇਸ ਤੋਂ ਬਾਅਦ ਤੀਸਰੇ ਪੜਾਅ ਦਾ ਲੌਕਡਾਊਨ 4 ਮਈ ਤੋਂ ਸ਼ੁਰੂ ਹੋਇਆ ਜੋ 17 ਮਈ ਤੱਕ ਲਾਗੂ ਰਹਿਣਾ ਸੀ।