ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਹਾਈਕਮਾਨ ਤੋਂ ਕੋਈ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ। ਸੂਤਰਾਂ ਦੀ ਮੰਨੀਏ ਤਾਂ ਕਾਂਗਰਸ ਪਾਰਟੀ ਉਨ੍ਹਾਂ ਨੂੰ ਦਿੱਲੀ ਕਾਂਗਰਸ ਦਾ ਪ੍ਰਧਾਨ ਬਣਾ ਸਕਦੀ ਹੈ। ਦੱਸਣਯੋਗ ਹੈ ਕਿ ਦਿੱਲੀ ਕਾਂਗਰਸ ਪ੍ਰਧਾਨ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਮਗਰੋਂ ਇਹ ਅਹੁਦਾ ਖ਼ਾਲੀ ਪਿਆ ਹੈ।
ਸਿੱਧੂ ਬਣ ਸਕਦੇ ਨੇ ਦਿੱਲੀ ਕਾਂਗਰਸ ਦੇ ਪ੍ਰਧਾਨ - ਨਵਜੋਤ ਸਿੰਘ ਸਿੱਧੂ
ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਕਾਂਗਰਸ ਨਵਜੋਤ ਸਿੰਘ ਸਿੱਧੂ ਨੂੰ ਕੋਈ ਵੱਡੀ ਜ਼ਿੰਮੇਵਾਰੀ ਸੌਂਪ ਸਕਦੀ ਹੈ। ਕਾਂਗਰਸ ਸਿੱਧੂ ਨੂੰ ਪਾਰਟੀ ਦਾ ਦਿੱਲੀ ਪ੍ਰਧਾਨ ਬਣਾ ਸਕਦੀ ਹੈ।
ਹਾਲਾਂਕਿ, ਇਸ ਸਬੰਧੀ ਕੋਈ ਅਧਿਕਾਰਕ ਐਲਾਨ ਨਹੀਂ ਹੋਇਆ ਹੈ ਪਰ ਨਵਜੋਤ ਸਿੰਘ ਸਿੱਧੂ ਇਸ ਦੌੜ ਵਿੱਚ ਸਭ ਤੋਂ ਅੱਗੇ ਮੰਨੇ ਜਾ ਰਹੇ ਹਨ। ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਦਰਮਿਆਨ ਚੱਲ ਰਹੀ ਕੋਲਡ ਵਾਰ ਕਾਰਨ ਉਨ੍ਹਾਂ ਆਪਣੇ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇੰਨਾ ਹੀ ਨਹੀਂ ਅਸਤੀਫ਼ੇ ਮਗਰੋਂ ਸਿੱਧੂ ਨੇ ਮੰਤਰੀ ਨੂੰ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਵੀ ਛੱਡ ਦਿੱਤੀਆਂ ਸਨ ਤੇ ਆਪਣੇ ਹਲਕੇ ਵਿੱਚ ਜਾ ਕੇ ਉਨ੍ਹਾਂ ਕੌਂਸਲਰਾਂ ਨਾਲ ਮੀਟਿੰਗਾਂ ਵੀ ਕੀਤੀਆਂ।
ਇਸ ਕੋਲਡ ਵਾਰ ਅਤੇ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਹੁਣ ਕਾਂਗਰਸ ਆਪਣੇ ਸਟਾਰ ਪ੍ਰਚਾਰਕ ਨੂੰ ਕੋਈ ਨਵੀਂ ਜ਼ਿੰਮੇਵਾਰੀ ਸੌਂਪ ਸਕਦੀ ਹੈ।