ਪੰਜਾਬ

punjab

ETV Bharat / bharat

13 ਸਤੰਬਰ ਨੂੰ ਹੋਵੇਗੀ NEET ਦੀ ਪ੍ਰੀਖਿਆ, 1 ਤੋਂ 6 ਸਤੰਬਰ ਤੱਕ ਹੋਵੇਗਾ ਜੇਈਈ-ਮੇਨ - 13 ਸਤੰਬਰ ਨੂੰ ਹੋਵੇਗੀ NEET ਦੀ ਪ੍ਰੀਖਿਆ

ਕੇਂਦਰੀ ਮਨੁੱਖੀ ਸਰੋਤ ਮੰਤਰੀ ਰਮੇਸ਼ ਪੋਖਰਿਆਲ ਨੇ ਕਿਹਾ ਕਿ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰਾਲਾ ਨੇ ਕੋਵਿਡ-19 ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਨੀਟ ਅਤੇ ਜੇਈਈ ਦੀਆਂ ਮੈਡੀਕਲ ਅਤੇ ਇੰਜੀਨੀਅਰਿੰਗ ਦਾਖਲਾ ਪ੍ਰੀਖਿਆਵਾਂ ਸਤੰਬਰ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।

ਫ਼ੋਟੋ।
ਫ਼ੋਟੋ।

By

Published : Jul 4, 2020, 7:00 AM IST

ਨਵੀਂ ਦਿੱਲੀ: ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰਾਲਾ ਨੇ ਕੋਵਿਡ-19 ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਡਾਕਟਰੀ ਅਤੇ ਇੰਜੀਨੀਅਰਿੰਗ ਪ੍ਰਵੇਸ਼ ਪ੍ਰੀਖਿਆਵਾਂ ਨੀਟ ਅਤੇ ਜੇਈਈ ਸਤੰਬਰ ਤੱਕ ਮੁਲਤਵੀ ਕਰ ਦਿੱਤੀਆਂ ਹਨ।

ਵੇਖੋ ਵੀਡੀਓ

ਕੇਂਦਰੀ ਮਨੁੱਖੀ ਸਰੋਤ ਮੰਤਰੀ ਰਮੇਸ਼ ਪੋਖਰਿਆਲ 'ਨਿਸ਼ੰਕ' ਨੇ ਕਿਹਾ, "ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸਿੱਖਿਆ ਦੀ ਗੁਣਵੱਤਾ ਨੂੰ ਧਿਆਨ ਵਿਚ ਰੱਖਦਿਆਂ, ਅਸੀਂ ਜੇਈਈ ਅਤੇ ਨੀਟ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਜੇਈਈ-ਮੇਨ ਦੀ ਪ੍ਰੀਖਿਆ 1 ਤੋਂ 6 ਸਤੰਬਰ ਤੱਕ ਹੋਵੇਗੀ, ਜਦ ਕਿ ਜੇਈਈ-ਐਡਵਾਂਸਡ ਪ੍ਰੀਖਿਆ 27 ਸਤੰਬਰ ਨੂੰ ਹੋਵੇਗੀ ਤੇ ਨੀਟ ਦੀ ਪ੍ਰੀਖਿਆ 13 ਸਤੰਬਰ ਨੂੰ ਹੋਵੇਗੀ।"

ਮੈਡੀਕਲ ਦਾਖਲਾ ਪ੍ਰੀਖਿਆ ਨੀਟ 26 ਜੁਲਾਈ ਨੂੰ, ਜੇਈਈ-ਮੇਨਜ਼ 18 ਤੋਂ 23 ਜੁਲਾਈ ਤੱਕ ਹੋਣੀ ਤੈਅ ਹੋਈ ਸੀ। ਜੇਈਈ-ਐਡਵਾਂਸਡ 23 ਅਗਸਤ ਨੂੰ ਹੋਣਾ ਤੈਅ ਹੋਇਆ ਸੀ।

ABOUT THE AUTHOR

...view details